ਮੋਰਿੰਡਾ : ਆਈਆਰਵਿੰਗਜ਼ ਪਾਰਕ ਸਮਾਰਟ ਸਕੂਲ, ਰਤਨਗੜ੍ਹ ਵਿਖੇ ਇਨਵੈਸਟੀਚਰ ਸਮਾਰੋਹ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਸਬੰਧੀ ਡਾਰੈਕਟਰ ਅਤਲ ਅਰੋੜਾ ਨੇ ਦੱਸਿਆ ਕਿ ਇਸ ਮੌਕੇ ਨਵ-ਚੁਣੀ ਵਿਦਿਆਰਥੀ ਕੌਂਸਲ ਨੂੰ ਨੇਤ੍ਰਿਤਵ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਨੇਤ੍ਰਿਤਵ ਦੇ ਗੁਣਾਂ ਨੂੰ ਪ੍ਰਫੁੱਲਤ ਕਰਨਾ ਸੀ। ਸਮਾਗਮ ਦੌਰਾਨ ਸਕੂਲ ਦੇ ਚਾਰ ਹਾਊਸ ਗੰਗਾ, ਯਮੁਨਾ, ਰਾਵੀ ਅਤੇ ਝੇਲਮ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਹਾਊਸ ਕੈਪਟਨ, ਵਾਈਸ ਕੈਪਟਨ ਅਤੇ ਹੋਰ ਵਿਦਿਆਰਥੀ ਆਗੂਆਂ ਨੂੰ ਬੈਜ ਅਤੇ ਸੈਸ਼ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਰੇ ਆਗੂਆਂ ਨੇ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਸ਼ਪਥ ਵੀ ਲਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਸਲ ਨੇਤ੍ਰਿਤਵ ਸੇਵਾ, ਜ਼ਿੰਮੇਵਾਰੀ ਅਤੇ ਦੂਜਿਆਂ ਲਈ ਚੰਗੀ ਮਿਸਾਲ ਕਾਇਮ ਕਰਨ ਵਿੱਚ ਹੈ। ਉਨ੍ਹਾਂ ਨੇ ਸਾਰੇ ਨਵੇਂ ਵਿਦਿਆਰਥੀ ਆਗੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।