Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਰਕਾਰ ਵਿਕਾਸ ਦੇ ਨਾਂ ਇਸ਼ਤਿਹਾਰਬਾਜ਼ੀ ਤੱਕ ਸੀਮਤ, ਸਰਕਾਰ ਦੀ ਖੋਲੀ ਪੋਲ : ਐਨ.ਕੇ ਸ਼ਰਮਾ

July 29, 2026 06:53 PM
Rozana Sehaj times

ਖਰੜ : 
ਸ਼੍ਰੋਮਣੀ ਅਕਾਲੀ ਦਲ ਦੇ ਟਰੇਡ ਐਂਡ ਇੰਡਸਟਰੀ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜ਼ਾਨਚੀ ਐਨ.ਕੇ.ਸ਼ਰਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸ਼ਾਸਨ ਨੂੰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਕਰ ਦਿੱਤਾ ਹੈ ਅਤੇ ਇਸੇ ਨੂੰ ਲੋਕਾਂ ਸਾਹਮਣੇ ਵਿਕਾਸ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਚੱਲ ਰਿਹਾ ‘ਬੋਲੇਗਾ ਖਰੜ, ਬਦਲੇਗਾ ਖਰੜ’ ਪੈਦਲ ਮਾਰਚ ਵਿਚ ਸ਼ਾਮਲ ਹੋਣ ਸਮੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਫਿਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਅਤੇ ਕਾਂਗਰਸ ਵਾਲੇ ਰਾਹ ’ਤੇ ਹੀ ਚੱਲੀ, ਜਿਸ ਨੇ ਸਰਕਾਰ ਬਣਦੇ ਹੀ ਹਰ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਿਰਫ਼ 25% ਔਰਤਾਂ ਨੂੰ ਹੀ ਇਹ ਰਾਸ਼ੀ ਦਿੱਤੀ, ਉਹ ਵੀ ਸਾਢੇ ਚਾਰ ਸਾਲਾਂ ਬਾਅਦ।ਇਸ ਦੇ ਉਲਟ, ਸ਼ਰਮਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੌਰਾਨ ਹਰ ਸਕੀਮ ਦੀ ਚੰਗੀ ਤਰ੍ਹਾਂ ਯੋਜਨਾਬੰਦੀ ਕਰਕੇ ਵਿਧਾਨ ਸਭਾ ਵਿੱਚ ਪਾਸ ਕੀਤੀ ਜਾਂਦੀ ਸੀ, ਜਿਸ ਵਿੱਚ ਫੰਡਾਂ ਦੀ ਬਰਾਬਰ ਵੰਡ ਯਕੀਨੀ ਬਣਾਈ ਜਾਂਦੀ ਸੀ ਤਾਂ ਜੋ ਲੋਕ ਭਲਾਈ ਸਕੀਮਾਂ ਵਿੱਚ ਸਮਾਜ ਦਾ ਕੋਈ ਵੀ ਵਰਗ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਪਹਿਲੇ ਸਾਲ 200 ਯੂਨਿਟ ਮੁਫ਼ਤ ਬਿਜਲੀ ਦਿੱਤੀ, ਪਹਿਲੇ ਸਾਲ ਹੀ ਟਿਊਬਵੈੱਲ ਕੁਨੈਕਸ਼ਨ ਮੁਫ਼ਤ ਕੀਤੇ ਅਤੇ ਪਹਿਲੇ ਸਾਲ ਹੀ ਆਟਾ-ਦਾਲ ਸਕੀਮ ਸ਼ੁਰੂ ਕੀਤੀ, ਜਦਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣਾ ਪੂਰਾ ਕਾਰਜਕਾਲ ਸਿਰਫ਼ ਵਾਅਦੇ ਕਰਨ ਵਿੱਚ ਹੀ ਲੰਘਾ ਦਿੱਤਾ, ਉਹ ਵੀ ਠੀਕ ਢੰਗ ਨਾਲ ਪੂਰੇ ਨਹੀਂ ਕਰ ਸਕੀ। ਇਸ ਮੌਕੇ ਹਰਸਿਮਰਨ ਸਿੰਘ ਬਿੰਨੀ, ਐੱਸ ਸੀ ਵਿੰਗ ਦੇ ਜਿਲਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਅਮਨ ਸ਼ਰਮਾ, ਮਾਨ ਸਿੰਘ ਸੈਣੀ, ਪਟਵਾਰੀ ਬਲਵਿੰਦਰ ਸਿੰਘ, ਐਡਵੋਕੇਟ ਖੜਕ ਸਿੰਘ, ਬਲਜਿੰਦਰ ਸਿੰਘ ਲੌਂਗੀਆ,ਕਮਲਜੀਤ ਸਿੰਘ ਮਾਵੀ,ਚਰਨਜੀਤ ਸਿੰਘ, ਮਲਕੀਤ ਸਿੰਘ ਮੱਲ, ਅੰਮ੍ਰਿਤਪਾਲ ਸਿੰਘ, ਹਰਬੰਸ ਸਿੰਘ, ਰਾਣਾ ਸੰਦੀਪ ਝੰਜੇੜੀ, ਸਵਰਨਜੀਤ ਸਿੰਘ, ਸੋਨੂੰ ਸੋਡੀ, ਜੇਐਸ ਬਾਜਵਾ ਸਮੇਤ ਪਾਰਟੀ ਦੇ ਸਮਰੱਥਕ ਹਾਜ਼ਰ ਸਨ।

ਫੋਟੋ ਕੈਪਸ਼ਨ   ਕੇਐਚਆਰ 29 ਸੀ

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ