ਚੰਡੀਗੜ੍ਹ : ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਕਿਸਾਨ ਭਵਨ, ਸੈਕਟਰ 35 ਵਿਖੇ ਆਯੋਜਿਤ ਕੀਤੇ ਗਏ ਦੋ-ਦਿਨੀਂ ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਦਾ ਅੱਜ ਉਤਸ਼ਾਹਪੂਰਵਕ ਅਤੇ ਸਫ਼ਲਤਾਪੂਰਵਕ ਸਮਾਪਨ ਹੋਇਆ। ਇਸ ਵਿਸ਼ਾਲ ਪ੍ਰਦਰਸ਼ਨੀ ਦੇ ਦੂਜੇ ਦਿਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੇ ਦੂਜੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਪੂਰੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ.ਕੀਤੀਆਂ ਗਈਆਂ ਤਸਵੀਰਾਂ, ਆਧੁਨਿਕ ਫੋਟੋਗ੍ਰਾਫੀ ਤਕਨੀਕਾਂ, ਨਵੇਂ ਕੈਮਰਿਆਂ, ਵੀਡੀਓਗ੍ਰਾਫੀ ਗੇਜੇਟਸ ਅਤੇ ਡਿਜੀਟਲ ਨਵੀਨਤਾਵਾਂ ਨੂੰ ਬਹੁਤ ਬਾਰੀਕੀ ਨਾਲ ਦੇਖਿਆ ਅਤੇ ਪ੍ਰਬੰਧਕਾਂ ਸਮੇਤ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ।