Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

July 29, 2026 08:10 PM
Rozana Sehaj times

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ। ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ। ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ