Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼ ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਚੀਮਾ

July 29, 2026 08:35 PM
Rozana Sehaj times
ਚੰਡੀਗੜ੍ : ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ। ਇਹਨਾਂ ਹਾਲੀਆ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਭਰ ਦੇ ਸਾਰੇ ਯੋਗ ਬਕਾਇਆਦਾਰ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਦੀ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਓ.ਟੀ.ਐੱਸ. ਸਕੀਮ ਤਹਿਤ ਆਪਣੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਨਿਪਟਾਉਣ, ਨਹੀਂ ਤਾਂ ਜਾਇਦਾਦ ਕੁਰਕੀ ਅਤੇ ਜਨਤਕ ਨਿਲਾਮੀ ਵਰਗੀ ਸਖ਼ਤ ਵਸੂਲੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਵਸੂਲੀ ਦੇ ਸਫ਼ਲ ਮਾਮਲਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪਟਿਆਲਾ ਜ਼ਿਲ੍ਹੇ ਵਿੱਚ ਮੈਸਰਜ਼ ਗੁਰੂਜੀ ਫੀਡਸ, ਰਾਜਪੁਰਾ, ਜਿਸ ਸਿਰ ਕੁੱਲ 57.78 ਲੱਖ ਰੁਪਏ ਦਾ ਟੈਕਸ ਬਕਾਇਆ ਸੀ, ਦੀ ਜਾਇਦਾਦ ਦੀ ਨਿਲਾਮੀ 27 ਜੁਲਾਈ 2026 ਲਈ ਨਿਰਧਾਰਿਤ ਕੀਤੀ ਗਈ ਸੀ। ਨਿਲਾਮੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ, ਡੀਲਰ ਨੇ ਓ.ਟੀ.ਐੱਸ. ਸਕੀਮ ਦੇ ਲਾਭਕਾਰੀ ਨਿਯਮਾਂ ਦਾ ਲਾਭ ਲੈਣ ਲਈ ਅੱਗੇ ਆ ਕੇ ਕੇਸ ਦੇ ਨਿਪਟਾਰੇ ਲਈ 18.46 ਲੱਖ ਰੁਪਏ ਜਮ੍ਹਾਂ ਕਰਵਾਏ।” ਵਿੱਤ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਸਕੀਮ ਤਹਿਤ ਯੋਗ ਬਕਾਇਆਦਾਰਾਂ ਨੂੰ ਮਿਲਣ ਵਾਲੀ ਵੱਡੀ ਰਾਹਤ ਨੂੰ ਦਰਸਾਉਂਦਾ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਸਮੇਂ ਸਿਰ ਨਿਪਟਾਰਾ ਕਰਨ ਨਾਲ ਸਬੰਧਤ ਕਾਰੋਬਾਰੀ ਆਪਣੀਆਂ ਸੰਪਤੀਆਂ ਦੀ ਕੁਰਕੀ ਅਤੇ ਜ਼ਬਰਦਸਤੀ ਵਿਕਰੀ ਤੋਂ ਬਚ ਸਕਦੇ ਹਨ। ਨਿਲਾਮੀ ਪ੍ਰਕਿਰਿਆ ਦੌਰਾਨ ਮੈਸਰਜ਼ ਗੁਰੂਜੀ ਫੀਡਸ ਦੁਆਰਾ ਹਾਸਲ ਕੀਤਾ ਗਿਆ ਨਿਪਟਾਰਾ ਇਹ ਸਾਬਤ ਕਰਦਾ ਹੈ ਕਿ ਇਹ ਸਕੀਮ ਇੱਕ ਵਿਹਾਰਕ ਰਸਤਾ ਪ੍ਰਦਾਨ ਕਰਦੀ ਹੈ, ਅਤੇ ਯੋਗ ਡੀਲਰਾਂ ਨੂੰ ਸਰਕਾਰ ਵੱਲੋਂ ਸਖ਼ਤ ਕਾਰਵਾਈ ਸ਼ੁਰੂ ਕਰਨ ਦਾ ਇੰਤਜ਼ਾਰ ਕਰਨ ਦੀ ਬਜਾਏ ਖੁਦ ਅੱਗੇ ਆਉਣਾ ਚਾਹੀਦਾ ਹੈ।” ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ 31 ਜੁਲਾਈ, 2026 ਨੂੰ ਓ.ਟੀ.ਐੱਸ. ਸਕੀਮ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਸਾਰੇ ਯੋਗ ਬਕਾਇਆ ਮਾਮਲਿਆਂ ਨੂੰ ਹੱਲ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਵਿਰੁੱਧ ਬਿਨਾਂ ਕਿਸੇ ਸਮਝੌਤੇ ਦੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਉਹਨਾਂ ਦੀ ਚੱਲ ਅਤੇ ਅਚੱਲ ਜਾਇਦਾਦਾਂ ਦੀ ਤੁਰੰਤ ਕੁਰਕੀ ਅਤੇ ਨਿਲਾਮੀ ਸ਼ਾਮਲ ਹੈ।” ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਕਰ ਵਿਭਾਗ ਸਰਕਾਰੀ ਮਾਲੀਏ ਦੀ ਰਾਖੀ ਲਈ ਪੂਰੀ ਪਾਰਦਰਸ਼ਤਾ, ਦ੍ਰਿੜ੍ਹਤਾ ਅਤੇ ਨਿਰਪੱਖਤਾ ਨਾਲ ਆਪਣੀ ਰਾਜ ਪੱਧਰੀ ਵਸੂਲੀ ਮੁਹਿੰਮ ਜਾਰੀ ਰੱਖੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ