Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

July 29, 2026 08:37 PM
Rozana Sehaj times



ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ ਟ੍ਰਾਂਸਪੋਰਟਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਟ੍ਰਾਂਸਪੋਰਟ ਦੇ ਕਾਰੋਬਾਰ ਕਰਦਾ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਤ, ਬੱਜਰੀ, ਮਿੱਟੀ, ਪੱਥਰ ਆਦਿ ਦੀ ਸਪਲਾਈ ਕਰਦਾ ਹੈ। ਪਿਛਲੇ ਮਹੀਨੇ ਜਦੋਂ ਆਰ.ਟੀ.ਏ ਦਫ਼ਤਰ ਦੇ ਮੁਲਾਜ਼ਮਾਂ ਨੇ ਬੁਘੀਪੁਰਾ ਚੌਕ ਵਿਖੇ ਨਾਕਾ ਲਗਾਇਆ ਹੋਇਆ ਸੀ, ਤਾਂ ਉਕਤ ਮੁਲਾਜ਼ਮਾਂ ਵੱਲੋਂ ਉਸ ਦੇ ਟਰੱਕ ਨੂੰ ਬਿਨਾਂ ਕਿਸੇ ਕਾਰਨ ਰੋਕ ਲਿਆ ਗਿਆ ਅਤੇ ਬਾਜ ਕੁਮਾਰ ਨੇ ਖ਼ੁਦ ਨੂੰ ਆਰ.ਟੀ.ਏ. ਦਾ ਖ਼ਾਸ ਵਿਅਕਤੀ ਦੱਸਿਆ। ਰਿਸ਼ਵਤ ਨਾ ਦੇਣ ਦਾ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸ.ਏ.ਐਸ. ਨਗਰ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜਾਂਚ ਕੀਤੀ ਜਾ ਰਹੀ ਹੈ, ਜੇਕਰ ਜਾਂਚ ਦੌਰਾਨ ਕਿਸੇ ਵੀ ਅਧਿਕਾਰੀ/ਕਰਮਚਾਰੀ ਦਾ ਨਾਂ ਸਾਹਮਣੇ ਆਇਆ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ