Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਡੀ.ਸੀ. ਕੰਪਲੈਕਸ ਦੀ ਮਰਿਆਦਾ ਬਰਕਰਾਰ ਰੱਖਣ ਲਈ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ : ਸੂਬਾ ਪ੍ਰਧਾਨ

July 29, 2026 08:46 PM
Rozana Sehaj times
 
ਮਾਲੇਰਕੋਟਲਾ : ਪਿਛਲੇ ਦੋ ਦਿਨਾਂ ਦੌਰਾਨ ਕੁਝ ਅਧਿਆਪਕ ਜਥੇਬੰਦੀਆਂ ਅਤੇ ਵਕੀਲਾਂ ਵੱਲੋਂ ਡੀ.ਸੀ. ਕੰਪਲੈਕਸ ਅੰਦਰ ਕੀਤੇ ਗਏ ਰੋਸ ਪ੍ਰਦਰਸ਼ਨਾਂ ਕਾਰਨ ਪ੍ਰਭਾਵਿਤ ਹੋ ਰਹੇ ਸਰਕਾਰੀ ਕੰਮਕਾਜ ਦਾ ਗੰਭੀਰ ਨੋਟਿਸ ਲੈਂਦਿਆਂ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ: ਤੇਜਿੰਦਰ ਸਿੰਘ ਨੰਗਲ ਨੇ ਆਪਣੀ ਟੀਮ ਸਮੇਤ ਡੀ.ਸੀ.ਦਫਤਰ ਦਾ ਦੌਰਾ ਕੀਤਾ। ਇਸ ਮੌਕੇ ਡੀ.ਸੀ. ਦਫਤਰ ਦੇ ਸਮੂਹ ਸਟਾਫ਼ ਅਤੇ ਅਧਿਕਾਰੀਆਂ ਦੇ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੰਦਿਆਂ ਸ: ਤੇਜਿੰਦਰ ਸਿੰਘ ਨੰਗਲ ਅਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਵੀਰ ਸਿੰਘ ਨੇ ਸਮੂਹ ਸਮਾਜਿਕ, ਰਾਜਨੀਤਕ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਦੀ ਮਰਿਆਦਾ ਅਤੇ ਸਰਕਾਰੀ ਕੰਮਕਾਜ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਵੀ ਤਰ੍ਹਾਂ ਦਾ ਧਰਨਾ, ਰੋਸ ਪ੍ਰਦਰਸ਼ਨ, ਨਾਅਰੇਬਾਜ਼ੀ ਜਾਂ ਮੁਜ਼ਾਹਰਾ ਡੀ.ਸੀ. ਕੰਪਲੈਕਸ ਦੇ ਅੰਦਰ ਨਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਮਾਜ ਦੇ ਇਕ ਪੜ੍ਹੇ ਲਿਖੇ ਤਬਕੇ ਵੱਲੋਂ ਅਜਿਹੀਆਂ ਕਾਰਵਾਈਆਂ ਦੀ ਤਵੱਕੋਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਜਥੇਬੰਦੀ ਡੀ.ਸੀ. ਕੰਪਲੈਕਸ ਅੰਦਰ ਆ ਕੇ ਸਰਕਾਰੀ ਕੰਮਕਾਜ ਵਿੱਚ ਵਿਘਨ ਪੈਦਾ ਕਰਦੀ ਹੈ ਤਾਂ ਇਸ ਸਬੰਧੀ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆ ਕੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਉਲੀਕਣ ਲਈ ਅਵਗਤ ਕਰਵਾ ਦਿੱਤਾ ਜਾਵੇਗਾ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ