Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Delhi

ਐਨ.ਸੀ.ਆਰ. ਗੁਰੂਦਵਾਰਾ ਫੈਡਰੇਸ਼ਨ ਨਾਲ ਡੀਐਸਜੀਐਮਸੀ ਦੀ ਅਹਿਮ ਮੀਟਿੰਗ: ਕਾਲਕਾ

July 29, 2026 08:56 PM
Rozana Sehaj times
 
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਕਿ ਕਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਐਨ.ਸੀ.ਆਰ. ਗੁਰਦੁਆਰਾ ਫੈਡਰੇਸ਼ਨ ਦੇ ਪ੍ਰਤੀਨਿਧ ਵਿਸ਼ੇਸ਼ ਤੌਰ 'ਤੇ ਮੁਲਾਕਾਤ ਲਈ ਪਹੁੰਚੇ। ਉਨ੍ਹਾਂ ਦਸਿਆ ਕਿ ਇਸ ਮੌਕੇ ਦੋਵਾਂ ਧਿਰਾਂ ਵਿਚਾਲੇ ਪੰਥਕ ਹਿੱਤਾਂ, ਗੁਰਦੁਆਰਾ ਪ੍ਰਬੰਧ ਅਤੇ ਸੰਗਤ ਨਾਲ ਜੁੜੇ ਵੱਖ-ਵੱਖ ਮਹਤਵਪੂਰਨ ਮਸਲਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਐਨ.ਸੀ.ਆਰ. ਗੁਰਦੁਆਰਾ ਫੈਡਰੇਸ਼ਨ ਦੇ ਪ੍ਰਤੀਨਿਧਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਗਿਆ। ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਅਤੇ ਸੰਗਤ ਦੇ ਹਿੱਤਾਂ ਨਾਲ ਜੁੜੇ ਹਰ ਜਾਇਜ਼ ਮੁੱਦੇ ਦੇ ਹੱਲ ਲਈ ਹਰ ਸੰਭਵ ਸਹਿਯੋਗ ਅਤੇ ਲੋੜੀਂਦੀ ਮਦਦ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਸੰਗਤ ਦੀ ਨਿਰਸਵਾਰਥ ਸੇਵਾ, ਗੁਰਦੁਆਰਾ ਸੰਸਥਾਵਾਂ ਦੀ ਮਜ਼ਬੂਤੀ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਲਗਾਤਾਰ ਕਾਰਜ ਕਰਨਾ ਹੈ। ਉਨਾਂ ਨੇ ਉਮੀਦ ਕੀਤੀ ਕਿ ਭਵਿੱਖ ਵਿਚ ਵੀ ਅਜਿਹੀਆਂ ਰਚਨਾਤਮਕ ਮੀਟਿੰਗਾਂ ਨਾਲ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਸੰਗਤ ਦੇ ਹਿੱਤਾਂ ਨਾਲ ਜੁੜੇ ਮਸਲਿਆਂ ਦਾ ਹੱਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਇਆ ਜਾ ਸਕੇਗਾ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ