ਦੇਵੀਗੜ੍ਹ : ਪਿੰਡ ਕਛਵਾ ਵਿਖੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਨੂੰ ਮਦੇਨਜ਼ਰ ਰੱਖਦੇ ਹੋਏ ਅੱਜ ਨਵੇਂ ਬੱਸ ਅੱਡੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿਨ੍ਹਾਂ ਨੇ ਬੱਸ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਸਰਪੰਚ ਮਨਪ੍ਰੀਤ ਕੌਰ, ਪਤਨੀ ਬਲਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿੰਡ ਕਛਵਾ ਦੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਦੇਣ ਲਈ ਇਹ ਬੱਸ ਅੱਡਾ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ, "ਮੈਂ ਹਮੇਸ਼ਾ ਆਪਣੇ ਹਲਕੇ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹਾਂਗਾ। ਇਹ ਬੱਸ ਅੱਡਾ ਨਾ ਸਿਰਫ਼ ਕਛਵਾ ਪਿੰਡ ਦੇ ਲੋਕਾਂ ਬਲਕਿ ਆਸਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਫਾਇਦਾ ਪਹੁੰਚਾਏਗਾ।" ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪੱਧਰ 'ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਮਨਪ੍ਰੀਤ ਕੌਰ ਨੇ ਕਿਹਾ ਕਿ ਇਹ ਬੱਸ ਅੱਡਾ ਪਿੰਡ ਵਾਸੀਆਂ ਦੀ ਦਹਾਕਿਆਂ ਪੁਰਾਨੀ ਮੰਗ ਸੀ। ਉਨ੍ਹਾਂ ਕਿਹਾ, "ਮੈਂ ਆਪਣੇ ਪਤੀ ਬਲਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਹਮੇਸ਼ਾ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ। ਅੱਜ ਇਹ ਸੁਪਨਾ ਪੂਰਾ ਹੋਇਆ ਹੈ ਅਤੇ ਇਸ ਦਾ ਸਾਰਾ ਸਿਹਰਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਜੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਸਾਡੀ ਮੰਗ ਨੂੰ ਤੁਰੰਤ ਸੁਣਵਾਈ ਦਿੱਤੀ।" ਇਸ ਮੌਕੇ ਸੁਰਿੰਦਰ ਸਿੰਘ ਤਾਲਬ, ਹਰਪ੍ਰੀਤ ਸਿੰਘ ,ਹਰਦੀਪ ਸਿੰਘ ਭੂੰਡੀ, ਮਹਿਮਾ ਸਿੰਘ ਕਰਤਾਰਪੁਰ, ਚੇਅਰਮੈਨ ਸਿਮਰਨਜੀਤ ਸਿੰਘ ਸੋਹਲ, ਚੇਅਰਮੈਨ ਬਲਦੇਵ ਸਿੰਘ, ਲਾਲੀ ਰਹਿਲ ਪੀ ਏ, ਆਦਿ ਹਾਜ਼ਰ ਸਨ।