Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

July 29, 2026 09:15 PM
Rozana Sehaj times

 

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਗਠਿਤ ਕਮੇਟੀ ਨੇ ਅੱਜ ਮਿਲਕ ਪਲਾਂਟ ਵੇਰਕਾ ਦਾ ਦੌਰਾ ਕਰਕੇ ਮਿਲਕ ਪਲਾਂਟ ਦੀ ਕਾਰਜਪ੍ਰਣਾਲੀ, ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਅਤੇ ਪ੍ਰੋਸੈਸਿੰਗ ਪ੍ਰਣਾਲੀ ਦਾ ਜਾਇਜ਼ਾ ਲਿਆ। ਮੇਟੀ ਦੀ ਅਗਵਾਈ ਚੇਅਰਮੈਨ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਕੀਤੀ। ਉਨ੍ਹਾਂ ਨਾਲ ਕਮੇਟੀ ਮੈਂਬਰ ਵਿਧਾਇਕ ਸ. ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਸ. ਫੌਜਾ ਸਿੰਘ ਅਤੇ ਵਿਧਾਇਕ ਸ. ਸੁਖਵਿੰਦਰ ਸਿੰਘ ਕੋਟਲੀ ਵੀ ਮੌਜੂਦ ਸਨ। ਮਿਲਕ ਪਲਾਂਟ ਯੂਨੀਅਨ ਅੰਮ੍ਰਿਤਸਰ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਰੰਧਾਵਾ, ਵਾਈਸ ਚੇਅਰਮੈਨ ਸ. ਭੁਪਿੰਦਰ ਸਿੰਘ ਅਤੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਕਮੇਟੀ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਿਲਕ ਪਲਾਂਟ ਵੇਰਕਾ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਅਤੇ ਮਿਲਕਫੈਡ ਪੰਜਾਬ ਦੇ ਨੁਮਾਇੰਦੇ ਸ. ਗੁਰਦੇਵ ਸਿੰਘ ਸੰਧੂ ਨੇ ਕਮੇਟੀ ਨੂੰ ਡੇਅਰੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ। ਉਨ੍ਹਾਂ ਕਮੇਟੀ ਨੂੰ ਦੁੱਧ ਅਤੇ ਦੁੱਧ ਉਤਪਾਦਾਂ ਦੀ ਕੁਆਲਟੀ ਚੈਕਿੰਗ, ਗੁਣਵੱਤਾ ਨਿਯੰਤਰਣ ਅਤੇ ਆਧੁਨਿਕ ਪ੍ਰੋਸੈਸਿੰਗ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਮੇਟੀ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮਿਲਕਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਹੁਲ ਗੁਪਤਾ (ਆਈ.ਏ.ਐੱਸ.) ਦੇ ਯਤਨਾਂ ਸਦਕਾ ਵੇਰਕਾ ਅੰਮ੍ਰਿਤਸਰ ਡੇਅਰੀ ਵਿਖੇ 2.35 ਐੱਲ.ਐੱਲ.ਪੀ.ਡੀ. ਫਰਮੈਂਟਡ ਡੇਅਰੀ ਐਂਡ ਅਦਰ ਪ੍ਰੋਡਕਟਸ ਡੇਅਰੀ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਸ ਅਤਿ-ਆਧੁਨਿਕ ਪ੍ਰੋਜੈਕਟ ਨਾਲ ਡੇਅਰੀ ਦੀ ਉਤਪਾਦਨ ਸਮਰੱਥਾ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿੱਚ ਹੋਰ ਵਾਧਾ ਹੋਵੇਗਾ। ਇਸ ਦੇ ਨਾਲ ਹੀ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਉਤਪਾਦ ਉਪਲਬਧ ਹੋਣਗੇ, ਜਦਕਿ ਦੁੱਧ ਉਤਪਾਦਕ ਕਿਸਾਨਾਂ ਨੂੰ ਵੀ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ਼ ਡਾਇਰੈਕਟਰਜ਼ ਸ. ਅਮਨਦੀਪ ਸਿੰਘ, ਸ. ਗੁਰਮੁੱਖ ਸਿੰਘ, ਸ. ਜਗਜੀਤ ਸਿੰਘ, ਸ. ਹਰਜੀਤ ਸਿੰਘ, ਸ. ਹਰਭਜਨ ਸਿੰਘ, ਮਿਲਕਫੈਡ ਪੰਜਾਬ ਦੇ ਨੁਮਾਇੰਦੇ ਸ. ਗੁਰਦੇਵ ਸਿੰਘ ਸੰਧੂ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼