Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

July 29, 2026 09:19 PM
Rozana Sehaj times
ਮੋਹਾਲੀ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ ਵਿਧਾਇਕ ਦੀ ਦੇਖ-ਰੇਖ ਹੇਠ ਤਿੰਨ ਬੱਸਾਂ ਨੂੰ ਰਵਾਨਾ ਕੀਤਾ ਗਿਆ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਫੂਲਰਾਜ ਸਿੰਘ ਵੱਲੋਂ ਪਿੰਡ ਬਠਲਾਣਾ, ਪਿੰਡ ਮਿੱਡੇ ਮਾਜਰਾ ਅਤੇ ਪਿੰਡ ਕੁਰੜੀ ਤੋਂ ਸ਼ਰਧਾਲੂ ਦੀ 3 ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਨੇ ਦੱਸਿਆ ਕਿ ਰਜਿਸਟਰੇਸ਼ਨ ਦਾ ਦੌਰ ਦਿਨ ਪ੍ਰਤੀ ਦਿਨ ਹੋਰ ਤੇਜ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਧਾਰਮਿਕ ਯਾਤਰਾ ਦੇ ਲਈ 3 ਦੀ ਬਜਾਏ 6 ਬੱਸਾਂ ਰੋਜ਼ਾਨਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰਵਾਨਾ ਹੋਇਆ ਕਰਨਗੀਆਂ। ਅਤੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਵਿਖੇ ਨਤਮਸਤਕ ਹੋਣ ਦੇ ਨਾਲ ਨਾਲ ਬਾਲਾਸਰ, ਹਰਿਦੁਆਰ ਆਦਿ ਧਾਰਮਿਕ ਸਥਾਨਾਂ ਦੀ ਯਾਤਰਾ ਤੇ ਵੀ ਜਾ ਸਕਣਗੇ, ਉਹਨਾਂ ਦੱਸਿਆ ਕਿ ਇਸ ਯਾਤਰਾ ਦੇ ਲਈ ਸਮੁੱਚੀ ਰੂਪ- ਰੇਖਾ ਤਿਆਰ ਕੀਤੀ ਜਾ ਰਹੀ ਹੈ। ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਜਾਇਜ਼ਾ ਲਿਆ ਜਾ ਰਿਹਾ ਹੈ

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ