Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਬਰਨਾਲਾ ਕਾਂਡ ਦੇ ਵਿਰੋਧ ’ਚ 30 ਜੁਲਾਈ ਨੂੰ ਅਜਨਾਲਾ ਮੁਕੰਮਲ ਬੰਦ ਦਾ ਐਲਾਨ

July 29, 2026 09:31 PM
Rozana Sehaj times
 
ਅਜਨਾਲਾ : ਬਰਨਾਲਾ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਤੁਰੰਤ ਪਰਚੇ ਦਰਜ ਕਰਨ ਦੀ ਮੰਗ ਨੂੰ ਲੈ ਕੇ ਸਮੂਹ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਅਤੇ ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ 2026 (ਵੀਰਵਾਰ) ਨੂੰ ਅਜਨਾਲਾ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ ਅਤੇ ਸਮਾਜ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਮੂਹ ਦੁਕਾਨਦਾਰਾਂ, ਵਪਾਰੀਆਂ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 30 ਜੁਲਾਈ ਦੇ ਅਜਨਾਲਾ ਬੰਦ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦੇਣ। ਇਸ ਮੌਕੇ ਯੂਥ ਚੇਅਰਮੈਨ ਮਨਜੀਤ ਸਿੰਘ ਸੋਨੂੰ, ਪੰਜਾਬ ਪ੍ਰਧਾਨ ਰਾਜਾ ਗਿੱਲ, ਚੇਅਰਮੈਨ ਪ੍ਰਗਟ ਸਿੰਘ ਅਤੇ ਪ੍ਰਧਾਨ ਦਰੋਜਨ ਸਿੰਘ ਨੇ ਕਿਹਾ ਕਿ ਇਹ ਬੰਦ ਸਮਾਜ ਨਾਲ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਾ ਵਾਲਮੀਕਿ ਸਮਾਜ ਅਤੇ ਸਫ਼ਾਈ ਸੇਵਕ ਇੱਕਜੁੱਟ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਬੰਦ ਪੂਰੀ ਤਰ੍ਹਾਂ ਸਫ਼ਲ ਬਣਾਇਆ ਜਾਵੇਗਾ। ਆਗੂਆਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਸ਼ਾਂਤੀਪੂਰਨ ਢੰਗ ਨਾਲ ਬੰਦ ਵਿੱਚ ਸ਼ਾਮਲ ਹੋਣ ਅਤੇ ਸਮਾਜਿਕ ਏਕਤਾ ਦਾ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼