ਪਟਿਆਲਾ : ਪਟਿਆਲਾ ਦੇ ਪਿੰਡ ਲੌਟ ਅਤੇ ਲੁਬਾਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।