Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

July 29, 2026 10:17 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਕਰਾਤਮਕ ਗੱਲਬਾਤ ਅਤੇ ਆਪਸੀ ਸਹਿਮਤੀ ਰਾਹੀਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਫਲਤਾਪੂਰਵਕ ਹੱਲ ਕੀਤਾ। ਇਸ ਫ਼ੈਸਲੇ ਨਾਲ 30 ਜੁਲਾਈ ਤੋਂ ਵੀਬੀ ਜੀ ਰਾਮ ਜੀ ਪਹਿਲਕਦਮੀ ਨੂੰ ਸੂਬੇ ਭਰ ਵਿੱਚ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਕਰਮਚਾਰੀਆਂ ਦੀ ਲਗਭਗ ਦੋ ਮਹੀਨੇ ਤੋਂ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਇਹ ਮੀਟਿੰਗ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਹੇ ਵਿਚਾਰ-ਵਟਾਂਦਰੇ ਸਦਕਾ ਕੀਤੀ ਗਈ।
ਵਿੱਤ ਮੰਤਰੀ ਨੇ ਕਿਹਾ ਕਿ ਸੇਵਾ ਸਬੰਧੀ ਸ਼ਰਤਾਂ, ਠੇਕੇ ਦੀ ਮਿਆਦ, ਵੀਬੀ ਜੀ ਰਾਮ ਜੀ ਢਾਂਚਾ ਅਪਣਾਉਣ, ਮਿਹਨਤਾਨਾ ਅਤੇ ਹੋਰ ਪ੍ਰਸ਼ਾਸਕੀ ਮਾਮਲਿਆਂ ਸਬੰਧੀ ਮੁੱਦਿਆਂ ਬਾਰੇ ਸਾਰੇ ਭਾਈਵਾਲਾਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਗਿਆ ਹੈ। ਇਨ੍ਹਾਂ ਫੈਸਲਿਆਂ ਨਾਲ ਪੰਜਾਬ ਭਰ ਦੇ ਲਗਭਗ 2,000 ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਮੀਟਿੰਗ ਉਪਰੰਤ ਬੋਲਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਆਪਣੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, "ਸੂਬਾ ਸਰਕਾਰ ਗੱਲਬਾਤ, ਸਲਾਹ-ਮਸ਼ਵਰੇ ਅਤੇ ਸਹਿਮਤੀ ਰਾਹੀਂ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਦਾ ਫ਼ੈਸਲਾ ਕਰਮਚਾਰੀਆਂ ਦੀ ਭਲਾਈ ਦੇ ਨਾਲ-ਨਾਲ ਪੰਜਾਬ ਭਰ ਵਿੱਚ ਵੀਬੀ ਜੀ ਰਾਮ ਜੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਪੇਂਡੂ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਵਿਚਾਰ-ਵਟਾਂਦਰੇ ਦੇ ਨਤੀਜਿਆਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ, ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦਾ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਧੰਨਵਾਦ ਕੀਤਾ। ਯੂਨੀਅਨ ਨੇ ਆਪਣੀ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਵੀ ਕੀਤਾ ਅਤੇ ਸਰਕਾਰ ਨੂੰ ਸੂਬੇ ਭਰ ਵਿੱਚ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਆਪਣੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਫ਼ੈਸਲੇ ਤੋਂ ਬਾਅਦ, ਵੀਬੀ ਜੀ ਰਾਮ ਜੀ ਪਹਿਲਕਦਮੀ ਹੁਣ ਕੱਲ੍ਹ ਤੋਂ ਪੰਜਾਬ ਭਰ ਦੇ ਸਾਰੇ ਪਿੰਡਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾਵੇਗੀ। ਸਾਰੇ ਕਰਮਚਾਰੀ ਬੁੱਧਵਾਰ ਤੋਂ ਆਪਣੀਆਂ ਡਿਊਟੀਆਂ ਮੁੜ ਸ਼ੁਰੂ ਕਰਨਗੇ ਅਤੇ ਪੇਂਡੂ ਪਰਿਵਾਰਾਂ ਲਈ ਸਮੇਂ ਸਿਰ ਤਨਖਾਹ ਵਾਲੇ ਰੁਜ਼ਗਾਰ ਨੂੰ ਯਕੀਨੀ ਬਣਾਉਣ, ਸਥਾਈ ਪੇਂਡੂ ਸੰਪਤੀਆਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਸ ਪ੍ਰਗਟਾਈ ਕਿ ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਪਹਿਲਕਦਮੀ ਦੀ ਸਫਲ ਸ਼ੁਰੂਆਤ ਸਦਕਾ ਪੇਂਡੂ ਪ੍ਰਸ਼ਾਸਨ ਨੂੰ ਮਜ਼ਬੂਤੀ ਮਿਲੇਗੀ, ਬਿਹਤਰ ਢੰਗ ਨਾਲ ਜਨਤਕ ਸੇਵਾ ਪ੍ਰਦਾਨ ਕੀਤੀਆਂ ਜਾ ਸਕਣਗੀਆਂ ਅਤੇ ਪੰਜਾਬ ਸਰਕਾਰ ਦੇ ਸਮੁੱਚੇ, ਸਥਾਈ ਅਤੇ ਖੁਸ਼ਹਾਲ ਪੇਂਡੂ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਹੁਲਾਰਾ ਮਿਲੇਗਾ। ਇਸ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਅਮਿਤ ਤਲਵਾੜ ਅਤੇ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ