Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਟਿਯੂਬਵੈਲ ਦੇ ਪਾਣੀ ਦੀ ਜਾਂਚ ਕਰਵਾ ਕੇ ਕਿਸਾਨ ਫ਼ਸਲ ਉਤਪਾਦਨ ਨੂੰ ਵਧਾਉਣ : ਖੇਤੀਬਾੜੀ ਮੰਤਰੀ

July 30, 2026 02:13 PM
Rozana Sehaj times

ਹਰਿਆਣਾ  : ਹਰਿਆਣਾ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਦੇ ਟਿਊਬਵੈਲ ਦੇ ਪਾਣੀ ਦੀ ਰੈਗੂਲਰ ਤੌਰ 'ਤੇ ਜਾਂਚ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ "ਕਰਵਾਂਏਗੇ ਪਾਣੀ ਕੀ ਜਾਂਚ, ਨਹੀਂ ਆਏਗੀ ਫ਼ਸਲ ਉਤਪਾਦਨ ਪਰ ਆਂਚ"। ਸ੍ਰੀ ਰਾਣਾ ਨੇ ਕਿਹਾ कि ਸਿੰਜਾਈ ਦੇ ਪਾਣੀ ਦੀ ਗੁਣਵੱਤਾ ਫ਼ਸਲ ਉਤਪਾਦਨ ਅਤੇ ਪੈਦਾਵਾਰ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਦੀ ਹੈ। ਪਾਣੀ ਵਿੱਚ ਵੱਧ ਲੂਣਪਣ (ਨਮਕ ਦੀ ਮਾਤਰਾ) ਅਤੇ ਖਾਰਾਪਣ ਹੋਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਉਤਪਾਦਨ ਸਮਰੱਥਾ 'ਤੇ ਮਾੜਾ ਅਸਰ ਪੈ ਸਕਦਾ ਹੈ। ਸਮੇਂ ਸਿਰ ਟਿਊਬਵੈਲ ਦੇ ਪਾਣੀ ਦੀ ਜਾਂਚ ਕਰਵਾਉਣ ਨਾਲ ਕਿਸਾਨ ਸਹੀ ਫ਼ਸਲ ਦੀ ਚੋਣ ਕਰ ਸਕਦੇ ਹਨ ਅਤੇ ਖਾਦ ਤੇ ਫਰਟੀਲਾਈਜਰ ਦਾ ਸਹੀ ਅਤੇ ਸੰਤੁਲਿਤ ਪ੍ਰਬੰਧਨ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਟਿਊਬਵੈਲ ਦੇ ਪਾਣੀ ਦੇ ਸੈਂਪਲ ਲੈਣ ਦਾ ਸਹੀ ਢੰਗ ਦੱਸਦਿਆਂ ਕਿਹਾ ਕਿ ਕਿਸਾਨ ਟਿਊਬਵੈਲ ਨੂੰ ਘੱਟੋ-ਘੱਟ 30 ਮਿੰਟ ਤੱਕ ਲਗਾਤਾਰ ਚਲਾਉਣ ਤੋਂ ਬਾਅਦ ਹੀ ਪਾਣੀ ਦਾ ਸੈਂਪਲ ਲੈਣ। ਇਸ ਲਈ ਲਗਭਗ 500 ਮਿਲੀਲੀਟਰ (ਜਾਂ 1 ਲੀਟਰ) ਪਾਣੀ ਇੱਕ ਸਾਫ਼ ਪਲਾਸਟਿਕ ਦੀ ਬੋਤਲ ਵਿੱਚ ਭਰੋ। ਬੋਤਲ ਦੇ ਉੱਪਰ ਕਿਸਾਨ ਆਪਣਾ ਨਾਮ, ਐਮ.ਐਫ਼.ਐਮ.ਬੀ. (ਮੇਰੀ ਫ਼ਸਲ-ਮੇਰਾ ਬਿਉਰਾ) ਆਈ.ਡੀ., ਪਿੰਡ ਦਾ ਨਾਮ, ਕਿਲਾ/ਖਸਰਾ ਨੰਬਰ, ਮੋਬਾਈਲ ਨੰਬਰ ਅਤੇ ਬੋਰਵੈਲ ਦੀ ਡੂੰਘਾਈ (ਫ਼ੁੱਟ ਵਿੱਚ) ਸਪੱਸ਼ਟ ਤੌਰ 'ਤੇ ਦਰਜ਼ ਕਰਨ। ਤਿਆਰ ਕੀਤੇ ਗਏ ਇਸ ਨਮੂਨੇ ਨੂੰ ਕਿਸਾਨ ਆਪਣੀ ਨਜ਼ਦੀਕੀ ਮਿੱਟੀ ਸਿਹਤ ਜਾਂਚ ਪ੍ਰਯੋਗਸ਼ਾਲਾ (ਸੌਇਲ ਟੈਸਟਿੰਗ ਲੈਬ) ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਹੀ ਉਹ ਫ਼ਸਲਾਂ ਦੀ ਚੋਣ ਕਰਨ ਅਤੇ ਸਿੰਜਾਈ ਪਾਣੀ ਦਾ ਸਹੀ ਪ੍ਰਬੰਧਨ ਅਪਣਾਉਣ। ਯੋਜਨਾ ਅਤੇ ਪ੍ਰਯੋਗਸ਼ਾਲਾਵਾਂ ਦੀ ਵਧੇਰੇ ਜਾਣਕਾਰੀ ਲਈ ਕਿਸਾਨ ਟੋਲ-ਫ੍ਰੀ ਨੰਬਰ 1800-180-2117 'ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਡਿਪਟੀ-ਡਾਇਰੈਕਟਰ ਨਾਲ ਸੰਪਰਕ ਕਰ ਸਕਦੇ ਹਨ।

 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ