Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

July 30, 2026 02:32 PM
Rozana Sehaj times
ਫਰੀਦਕੋਟ : ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ
ਦੀ ਅਗਵਾਈ ਹੇਠ ਹੇਠ ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਦਿਵਿਆਂਗ ਵਿਅਕਤੀਆਂ ਦੇ ਹੱਕਾਂ, ਸਨਮਾਨ ਅਤੇ ਸਰਕਾਰੀ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਨਾਟਕ ਦਾ ਆਯੋਜਨ ਕੀਤਾ ਗਿਆ। ਇਹ ਨਾਟਕ ਮਾਸ ਮੀਡੀਆ ਟੀਮ, ਦਫ਼ਤਰ ਸਿਵਲ ਸਰਜਨ ਫਰੀਦਕੋਟ ਵੱਲੋਂ ਤਿਆਰ ਕਰਵਾਇਆ ਗਿਆ, ਜਿਸ ਨੂੰ ਮਾਲਵਾ ਕਾਲਜ ਆਫ ਨਰਸਿੰਗ, ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ, ਬਰਾਬਰੀ, ਸਮਾਜਿਕ ਸਵੀਕਾਰਤਾ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ਾਂ, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਆਮ ਲੋਕਾਂ ਨੇ ਨਾਟਕ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦਾ ਬਰਾਬਰ ਦਾ ਹਿੱਸਾ ਮੰਨਦਿਆਂ ਉਨ੍ਹਾਂ ਨੂੰ ਸਨਮਾਨ, ਮੌਕੇ ਅਤੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲਣਾ ਯਕੀਨੀ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ, 2016 ਤਹਿਤ ਵੱਖ-ਵੱਖ ਕਿਸਮ ਦੀਆਂ ਦਿਵਿਆਂਗਤਾਵਾਂ ਵਾਲੇ ਵਿਅਕਤੀਆਂ ਨੂੰ ਸਿੱਖਿਆ, ਰੁਜ਼ਗਾਰ, ਸਮਾਜਿਕ ਸੁਰੱਖਿਆ ਅਤੇ ਹੋਰ ਸਰਕਾਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਦਾ ਲਾਭ ਲੈਣ ਲਈ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਵਾਉਣਾ ਮਹੱਤਵਪੂਰਨ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਲਖਵਿੰਦਰ ਕੈਂਥ, ਕੌਂਸਲਰ ਲਵਲੀ ਚਾਵਲਾ, ਫੈਸਿਲਿਟੀ ਮੈਨੇਜਰ ਵੀਰਪਾਲ ਕੌਰ ਅਤੇ ਮਾਲਵਾ ਕਾਲਜ ਆਫ ਨਰਸਿੰਗ ਦੀ ਮੈਡਮ ਕਾਜਲ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨ।
 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ