Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਏ.ਡੀ.ਸੀ. ਵੱਲੋਂ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

July 30, 2026 03:40 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਿਰਪਾ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ. ਨੰਬਰ 40, ਦੂਜੀ ਮੰਜ਼ਿਲ, ਫੇਜ਼-3ਬੀ2, ਮੋਹਾਲੀ ਦੇ ਮਾਲਕ ਸ਼੍ਰੀ ਹਰਕਿਰਨ ਸਿੰਘ ਨੂੰ ਟਰੈਵਲ ਏਜੰਸੀ ਅਤੇ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਨੰ:488/ਆਈ.ਸੀ., ਮਿਤੀ 18 ਅਪ੍ਰੈਲ 2022 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 17 ਅਪ੍ਰੈਲ 2027 ਤੱਕ ਸੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਫਰਮ ਦੇ ਮਾਲਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਰਖ਼ਾਸਤ ਦੇ ਕੇ ਸੂਚਿਤ ਕੀਤਾ ਗਿਆ ਸੀ ਕਿ ਕਿਰਪਾ ਇੰਮੀਗ੍ਰੇਸ਼ਨ ਕਾਫ਼ੀ ਸਮਾਂ ਪਹਿਲਾਂ ਉਕਤ ਦਫ਼ਤਰ ਖਾਲੀ ਕਰਕੇ ਆਪਣਾ ਕਾਰੋਬਾਰ ਬੰਦ ਕਰ ਚੁੱਕੀ ਹੈ ਅਤੇ ਇਮਾਰਤ ਨੂੰ ਕਿਸੇ ਹੋਰ ਕਿਰਾਏਦਾਰ ਨੂੰ ਲੀਜ਼ 'ਤੇ ਦੇ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਬੰਦ ਹੋ ਚੁੱਕੀ ਫਰਮ ਦਾ ਲਾਇਸੰਸ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਫਰਮ ਦੇ ਮਾਲਕ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਗਿਆ, ਨਾਲ ਹੀ ਲਾਇਸੰਸ ਜਾਰੀ ਹੋਣ ਤੋਂ ਬਾਅਦ ਕੀਤੀਆਂ ਗਤੀਵਿਧੀਆਂ, ਕਰਵਾਏ ਗਏ ਸੈਮੀਨਾਰਾਂ, ਜਾਰੀ ਕੀਤੇ ਇਸ਼ਤਿਹਾਰਾਂ ਅਤੇ ਮਹੀਨਾਵਾਰ ਰਿਪੋਰਟਾਂ ਸਬੰਧੀ ਵੇਰਵਾ ਵੀ ਮੰਗਿਆ ਗਿਆ। ਨੋਟਿਸ ਦਫ਼ਤਰੀ ਰਿਕਾਰਡ ਵਿੱਚ ਦਰਜ ਈ-ਮੇਲ ਰਾਹੀਂ ਵੀ ਭੇਜਿਆ ਗਿਆ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਫਰਮ ਵੱਲੋਂ ਨਾ ਤਾਂ ਕੋਈ ਜਵਾਬ ਦਿੱਤਾ ਗਿਆ ਅਤੇ ਨਾ ਹੀ ਕੋਈ ਸਪੱਸ਼ਟੀਕਰਨ ਪੇਸ਼ ਕੀਤਾ ਗਿਆ। ਉਕਤ ਤੱਥਾਂ ਦੇ ਸਨਮੁੱਖ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੀ ਧਾਰਾ 6 (1) (ਈ) ਦੇ ਉਪਬੰਧਾਂ ਤਹਿਤ ਕਿਰਪਾ ਇੰਮੀਗ੍ਰੇਸ਼ਨ ਫਰਮ ਨੂੰ ਜਾਰੀ ਲਾਇਸੰਸ ਨੰ: 488 ਆਈ.ਸੀ.ਮਿਤੀ 18 ਅਪ੍ਰੈਲ 2022 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਏ.ਡੀ.ਸੀ. ਨੇ ਦੱਸਿਆ ਕਿ ਫਰਮ ਵੱਲੋਂ ਨੋਟਿਸ ਦਾ ਜਵਾਬ ਨਾ ਦੇਣਾ ਅਤੇ ਐਕਟ ਅਧੀਨ ਲਾਜ਼ਮੀ ਸ਼ਰਤਾਂ ਦੀ ਪਾਲਣਾ ਨਾ ਕਰਨਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਉਲੰਘਣਾ ਹੈ। ਇਸ ਲਈ ਐਕਟ ਦੀ ਧਾਰਾ 6 (1) (e) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲਾਇਸੰਸ ਨੰ:488/ਆਈ.ਸੀ. ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਪ੍ਰਾਰਥੀ/ਫਰਮ/ਮਾਲਕ ਦੇ ਖਿਲਾਫ ਜੇਕਰ ਭਵਿੱਖ ਵਿੱਚ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ