Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅੰਤਰਰਾਸ਼ਟਰੀ ਬਾਘ ਦਿਵਸ ਮੌਕੇ ਛੱਤਬੀੜ ਚਿੜੀਆਘਰ ਵਿਖੇ ਲੋਕਾਂ ਨੂੰ ਬਾਘਾਂ ਦੀ ਸੰਭਾਲ ਲਈ ਕੀਤਾ ਜਾਗਰੂਕ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਜਾਗਰੂਕਤਾ ਪੋਸਟਰ ਜਾਰੀ

July 30, 2026 03:51 PM
Rozana Sehaj times
ਛੱਤਬੀੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ, ਛੱਤਬੀੜ ਵਿਖੇ ਅੱਜ ਅੰਤਰਰਾਸ਼ਟਰੀ ਬਾਘ ਦਿਵਸ-2026 ਮਨਾਇਆ ਗਿਆ। ਇਸ ਮੌਕੇ ਬਾਘਾਂ ਦੀ ਸੰਭਾਲ ਅਤੇ ਜੰਗਲੀ ਜੀਵਾਂ ਦੀ ਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸਾਲ ਅੰਤਰਰਾਸ਼ਟਰੀ ਬਾਘ ਦਿਵਸ "ਉਨ੍ਹਾਂ ਦੀ ਦਹਾੜ ਜੰਗਲ ਨੂੰ ਜਿਉਂਦਾ ਰੱਖਦੀ ਹੈ" ਵਿਸ਼ੇ ਹੇਠ ਮਨਾਇਆ ਗਿਆ। ਪ੍ਰੋਗਰਾਮ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸੈਲਾਨੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਮੁੱਖ ਜੰਗਲਾਤ ਸੰਭਾਲ ਅਧਿਕਾਰੀ (ਜੰਗਲੀ ਜੀਵ) ਸ੍ਰੀ ਸਤਿੰਦਰ ਕੁਮਾਰ ਸਾਗਰ (ਆਈ.ਐਫ.ਐਸ.), ਫੀਲਡ ਡਾਇਰੈਕਟਰ ਸ੍ਰੀ ਨਲਿਨ ਯਾਦਵ (ਆਈ.ਐਫ.ਐਸ.) ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਬਾਘਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ। ਆਪਣੇ ਸੰਬੋਧਨ ਦੌਰਾਨ ਸ੍ਰੀ ਹਰਪ੍ਰੀਤ ਸੰਧੂ ਨੇ ਕਿਹਾ ਕਿ ਬਾਘ ਸਾਡੇ ਦੇਸ਼ ਦਾ ਰਾਸ਼ਟਰੀ ਜਾਨਵਰ ਹੈ ਅਤੇ ਜੰਗਲਾਂ ਦੇ ਵਾਤਾਵਰਣ ਨੂੰ ਸੰਤੁਲਿਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜੰਗਲੀ ਜੀਵਾਂ ਅਤੇ ਕੁਦਰਤ ਦੀ ਰੱਖਿਆ ਲਈ ਅੱਗੇ ਆਉਣ ਅਤੇ ਇਸ ਸੰਦੇਸ਼ ਨੂੰ ਹੋਰਨਾਂ ਤੱਕ ਵੀ ਪਹੁੰਚਾਉਣ। ਪ੍ਰੋਗਰਾਮ ਦੌਰਾਨ ਚਿੜੀਆਘਰ ਦੇ ਲੋਕ ਸੰਪਰਕ ਅਧਿਕਾਰੀ ਅਤੇ ਜੰਗਲੀ ਜੀਵ ਸਿੱਖਿਆ ਅਧਿਕਾਰੀ ਸ੍ਰੀ ਹਰਪਾਲ ਸਿੰਘ, ਸਰਕਾਰੀ ਹਾਈ ਸਕੂਲ ਛੱਤ ਦੀ ਪ੍ਰਿੰਸੀਪਲ ਸ਼੍ਰੀਮਤੀ ਮਾਲਤੀ ਸਚਦੇਵਾ, ਕੋਆਰਡੀਨੇਟਰ ਅਧਿਆਪਕਾ ਸ਼੍ਰੀਮਤੀ ਸੁਸ਼ਮਾ ਅਤੇ ਜੰਗਲੀ ਜੀਵ ਪ੍ਰੇਮੀ ਡਾ. ਸਿਧਾਰਥ ਸ਼ਰਮਾ ਨੇ ਬਾਘਾਂ ਦੀ ਮਹੱਤਤਾ, ਉਨ੍ਹਾਂ ਦੇ ਕੁਦਰਤੀ ਨਿਵਾਸ ਸਥਾਨਾਂ ਦੀ ਰੱਖਿਆ ਅਤੇ ਜੰਗਲੀ ਜੀਵਾਂ ਦੀ ਸੰਭਾਲ ਵਿੱਚ ਲੋਕਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਮੁੱਖ ਜੰਗਲਾਤ ਸੰਭਾਲ ਅਧਿਕਾਰੀ ਸ੍ਰੀ ਸਤਿੰਦਰ ਕੁਮਾਰ ਸਾਗਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਬਾਘ ਦਿਵਸ ਦੀ ਸ਼ੁਰੂਆਤ ਸਾਲ 2010 ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਬਾਘਾਂ ਦੀ ਗਿਣਤੀ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਸਹਿਯੋਗ ਇਸ ਲਈ ਬਹੁਤ ਜ਼ਰੂਰੀ ਹੈ। ਫੀਲਡ ਡਾਇਰੈਕਟਰ ਸ੍ਰੀ ਨਲਿਨ ਯਾਦਵ ਨੇ ਕਿਹਾ ਕਿ ਬਾਘ ਸਾਡੀ ਕੁਦਰਤੀ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇਸ ਦੀ ਸੁਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ "ਬਾਘ ਨੂੰ ਬਚਾਓ, ਦੇਸ਼ ਦੇ ਮਾਣ ਨੂੰ ਬਚਾਓ" ਦਾ ਸੰਦੇਸ਼ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਚਿੜੀਆਘਰ ਦੇ ਸਟਾਫ ਨੇ ਵੀ ਬਾਘਾਂ ਦੀ ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਸੈਲਾਨੀਆਂ ਅਤੇ ਅਧਿਕਾਰੀਆਂ ਨੇ ਜੰਗਲੀ ਜੀਵਾਂ ਅਤੇ ਵਾਤਾਵਰਣ ਦੀ ਰੱਖਿਆ ਲਈ ਸਾਂਝਾ ਸੰਕਲਪ ਲਿਆ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ