Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਸੁਧਾਈ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ 'ਤੇ ਚੋਣ ਅਮਲੇ ਨੂੰ ਦਿੱਤੀ ਵਧਾਈ ਜ਼ਿਲ੍ਹੇ ਨੇ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ; ਖਰੜਾ ਵੋਟਰ ਸੂਚੀ 13 ਅਗਸਤ ਨੂੰ ਹੋਵੇਗੀ ਪ੍ਰਕਾਸ਼ਿਤ

July 30, 2026 04:13 PM
Rozana Sehaj times
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰੀਵਿਜ਼ਨ)-2026 ਤਹਿਤ 3 ਅਗਸਤ, 2026 ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ 'ਤੇ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.), ਸੁਪਰਵਾਈਜ਼ਰਾਂ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.), ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਅਤੇ ਸਮੁੱਚੇ ਚੋਣ ਅਮਲੇ ਨੂੰ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਸਮਰਪਿਤ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਪਹਿਲਾਂ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋਣਾ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਭਾਵਨਾ, ਤਾਲਮੇਲ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਸਮੁੱਚੀ ਟੀਮ ਵੱਲੋਂ ਇਹ ਕਾਰਜ ਸੁਚਾਰੂ ਅਤੇ ਕੁਸ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼ਲਾਘਾ ਕੀਤੀ। ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਖਰੜਾ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਅਤੇ ਡੁਪਲੀਕੇਟ (ਏ.ਐੱਸ.ਡੀ.ਡੀ.) ਸ਼੍ਰੇਣੀਆਂ ਨਾਲ ਸਬੰਧਤ ਵੋਟਰਾਂ ਸਬੰਧੀ ਨੋਟਿਸ ਜਾਰੀ ਕੀਤੇ ਜਾਣਗੇ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ, 2026 ਤੱਕ ਰਹੇਗੀ, ਜਦਕਿ ਨੋਟਿਸਾਂ ਅਤੇ ਦਾਅਵਿਆਂ-ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ, 2026 ਤੱਕ ਮੁਕੰਮਲ ਕਰ ਲਈ ਜਾਵੇਗੀ। ਅੰਤਿਮ ਤੇ ਫਾਈਨਲ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਐਲ.ਓਜ਼, ਸੁਪਰਵਾਈਜ਼ਰਾਂ, ਈ.ਆਰ.ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੁਧਾਈ ਪ੍ਰਕਿਰਿਆ ਦੇ ਬਾਕੀ ਪੜਾਵਾਂ ਦੌਰਾਨ ਵੀ ਇਸੇ ਤਰ੍ਹਾਂ ਦੀ ਸਮਰਪਣ ਭਾਵਨਾ, ਸੁਚੇਤਤਾ ਅਤੇ ਲਗਨ ਨਾਲ ਕੰਮ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਸਾਵਧਾਨੀ ਅਤੇ ਪਾਰਦਰਸ਼ਤਾ ਨਾਲ ਕੀਤਾ ਜਾਵੇ ਤਾਂ ਜੋ ਵੋਟਰ ਸੂਚੀਆਂ ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਈਆਂ ਜਾ ਸਕਣ।
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ