ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਮੋਹਾਲੀ ਬਲਾਕ ਦੇ ਪਿੰਡ ਕੰਡਾਲਾ ਵਿਖੇ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਸੰਗਤਾਂ ਨੇ ਦਸਤਾਵੇਜ਼ੀ ਫ਼ਿਲਮ ਦੇਖਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖਤਾ, ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਅਪਣਾਉਣ ਦਾ ਸੰਕਲਪ ਦੁਹਰਾਇਆ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਪਰਮਬੀਰ ਕੌਰ ਨੇ ਦੱਸਿਆ ਕਿ ਇਸ ਲੜੀ ਨੂੰ ਅੱਗੇ ਵਧਾਉਂਦਿਆਂ ਕੱਲ੍ਹ ਸ਼ਾਮ ਮੋਹਾਲੀ ਬਲਾਕ ਦੇ ਪਿੰਡ ਮਾਣਕ ਮਾਜਰਾ ਅਤੇ ਭਾਗੋ ਮਾਜਰਾ ਵਿਖੇ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਇਸ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦੇ ਦਰਸ਼ਨ ਕਰਵਾਏ ਜਾਣਗੇ।