Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਰਸੇਟੀ ਮੋਗਾ ਤੋਂ 32 ਸਿਖਿਆਰਥੀਆਂ ਨੇ "ਜੂਨੀਅਰ ਬਿਊਟੀ ਪ੍ਰੈਕਟੀਸ਼ਨਰ" ਕੋਰਸ ਸਫ਼ਲਤਾਪੂਰਵਕ ਕੀਤਾ ਪੂਰਾ

July 30, 2026 06:18 PM
Amjad Hussain Khan
 
ਮੋਗਾ : ਪੰਜਾਬ ਐਂਡ ਸਿੰਧ ਬੈਂਕ ਵੱਲੋਂ ਸਪਾਂਸਰ ਕੀਤੀ ਗਈ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਮੋਗਾ ਵਿਖੇ "ਜੂਨੀਅਰ ਬਿਊਟੀ ਪ੍ਰੈਕਟੀਸ਼ਨਰ" ਕੋਰਸ ਸਫ਼ਲਤਾਪੂਰਵਕ ਪੂਰਾ ਕਰਨ ਵਾਲੇ 32 ਸਿਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਕੋਰਸ ਪੂਰਾ ਕਰਨ ਵਾਲੀਆਂ ਸਾਰੀਆਂ ਭਾਗੀਦਾਰਾਂ ਨੇ ਬਿਊਟੀਸ਼ੀਅਨ ਦੇ ਖੇਤਰ ਵਿੱਚ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰਨ ਦਾ ਸੰਕਲਪ ਲਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਅਤੇ ਸਹਾਇਕ ਜਨਰਲ ਮੈਨੇਜਰ ਸ੍ਰੀ ਪੰਕਜੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਮੋਗਾ ਜ਼ਿਲ੍ਹੇ ਦੇ ਦੁਨੇਕੇ ਵਿਖੇ ਆਰਸੇਟੀ ਦੀ ਸਥਾਪਨਾ ਕੀਤੀ ਗਈ ਹੈ। ਸੰਸਥਾ ਦਾ ਮੁੱਖ ਉਦੇਸ਼ 18 ਤੋਂ 50 ਸਾਲ ਦੀ ਉਮਰ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ, ਖ਼ਾਸ ਕਰਕੇ ਕਮਜ਼ੋਰ ਵਰਗ ਨਾਲ ਸਬੰਧਤ ਲੋਕਾਂ ਨੂੰ ਮੁਫ਼ਤ ਹੁਨਰ ਸਿਖਲਾਈ ਦੇ ਕੇ ਸਵੈ-ਰੁਜ਼ਗਾਰ ਲਈ ਸਮਰੱਥ ਬਣਾਉਣਾ ਹੈ।
ਉਨ੍ਹਾਂ ਨੇ ਦੱਸਿਆ ਕਿ ਸੰਸਥਾ ਵੱਲੋਂ ਜਲਦ ਹੀ "ਔਰਤਾਂ ਦਾ ਦਰਜ਼ੀ", "ਕੰਪਿਊਟਰਾਈਜ਼ਡ ਅਕਾਊਂਟਿੰਗ/ਸਹਾਇਕ ਬੁੱਕਕੀਪਰ", "ਬਿਊਟੀ ਪਾਰਲਰ ਮੈਨੇਜਮੈਂਟ", "ਪਲੰਬਿੰਗ ਅਤੇ ਸੈਨੇਟਰੀ ਵਰਕਸ" ਅਤੇ "ਫਾਸਟ ਫੂਡ ਸਟਾਲ ਉਦਯਾਮੀ" ਵਰਗੇ ਕੋਰਸਾਂ ਦੇ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਨੌਜਵਾਨ ਆਪਣੀਆਂ ਅਰਜ਼ੀਆਂ ਸੰਸਥਾ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਵੈਲੀਡੇਸ਼ਨ ਪ੍ਰੋਗਰਾਮ ਦੌਰਾਨ ਆਰਸੇਟੀ ਦੇ ਸਟਾਫ਼ ਨੇ ਸਿਖਿਆਰਥੀਆਂ ਨੂੰ ਹੁਨਰ ਵਿਕਾਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਸਫ਼ਲ ਉੱਦਮੀ ਬਣਨ ਅਤੇ ਆਪਣੇ ਬਿਹਤਰ ਭਵਿੱਖ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ