ਮੋਗਾ : ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਬੰਦ ਦੀ ਕਾਲ ਅਨੁਸਾਰ ਮੋਗਾ ਵੀ ਪੂਰਨ ਤੌਰ 'ਤੇ ਬੰਦ ਰਿਹਾ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਇੱਕ ਬਹੁਤ ਹੀ ਵੱਡਾ ਰੋਸ਼ ਮਾਰਚ ਕੀਤਾ ਗਿਆ। ਜਿਸ ਵਿੱਚ ਮੋਗੇ ਜਿਲੇ ਦੀਆਂ ਵੱਖ-ਵੱਖ ਧਾਰਮਿਕ ਸਮਾਜਿਕ, ਰਾਜਨੀਤਿਕ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਨੇ ਇਸ ਪੰਜਾਬ ਬੰਦ ਨੂੰ ਅਤੇ ਇਸ ਰੋਸ਼ ਮਾਰਚ ਨੂੰ ਆਪਣਾ ਸਮਰਥਨ ਦਿੱਤਾ।ਨਗਰ ਨਿਗਮ ਮੋਗਾ ਦੇ ਦਫ਼ਤਰ ਤੋਂ ਸ਼ੁਰੂ ਹੋਇਆ ਇਹ ਰੋਸ ਮਾਰਚ ਪੂਰੇ ਸ਼ਹਿਰ ਦਾ ਚੱਕਰ ਲਗਾ ਕੇ ਨਗਰ ਨਿਗਮ ਮੋਗਾ ਵਿਖੇ ਹੀ ਸਮਾਪਤ ਹੋਇਆ। ਇਸ ਰੋਸ਼ ਮਾਰਚ ਚ ਵੱਡੀ ਗਿਣਤੀ ਵਿੱਚ ਮਿਊਨਸੀਪਲ ਕਰਮਚਾਰੀ ਸਮਾਜ ਸੇਵੀ ਅਤੇ ਜਥੇ ਬੰਦੀਆਂ ਦੇ ਆਗੂ ਸ਼ਾਮਿਲ ਸਨ। ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਦਾ ਵੀ ਧੰਨਵਾਦ ਕੀਤਾ ਉਹਨਾਂ ਨੇ ਦੱਸਿਆ ਕੀ ਇਹ ਪੰਜਾਬ ਬੰਦ ਪਿਛਲੇ ਦਿਨੀ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਤੇ ਹੋਏ ਲਾਠੀ ਚਾਰਜ ਦੇ ਰੋਸ਼ ਵਿੱਚ ਹੈ ਉਹਨਾਂ ਨੇ ਦੱਸਿਆ ਕਿ ਜਦੋਂ ਤੱਕ ਬਰਨਾਲਾ ਦੇ ਸਾਥੀਆਂ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਸਬੰਧਤ ਦੋਸ਼ੀਆਂ ਤੇ ਕਾਰਵਾਈ ਨਹੀਂ ਹੁੰਦੀ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।