Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ 'ਚ ਸਿਹਤਮੰਦ ਭੋਜਨ 'ਤੇ ਜ਼ੋਰ ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ : ਡਾ. ਬਲਬੀਰ ਸਿੰਘ

July 30, 2026 06:47 PM
Arvinder Singh
ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ "ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ-ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ" ਵਿਸ਼ੇ 'ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ "ਜੈਸਾ ਅੰਨ, ਵੈਸਾ ਮਨ" ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ। ਇਸੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰ ਲਗਾਤਾਰ ਕਰਵਾਏ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਕੁਦਰਤੀ ਅਤੇ ਜੈਵਿਕ ਖੁਰਾਕ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਸੁਰੱਖਿਅਤ ਭੋਜਨ 'ਤੇ ਹੀ ਟਿਕੀ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਉਪਲਬਧ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖੁਰਾਕ ਨੂੰ ਰੋਕਿਆ ਜਾ ਸਕੇ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ