Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਬੰਦ ਦੌਰਾਨ ਖਨੌਰੀ 'ਚ ਸਫਾਈ ਕਰਮਚਾਰੀਆਂ ਦਾ ਵਿਸ਼ਾਲ ਰੋਸ ਮਾਰਚ ਮੁੱਖ ਮੰਤਰੀ, ਖ਼ਜ਼ਾਨਾ ਮੰਤਰੀ ਅਤੇ ਲੋਕਲ ਬਾਡੀ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ

July 30, 2026 06:52 PM
Rozana Sehaj times

 

ਖਨੌਰੀ :  ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਵੀਰਵਾਰ ਨੂੰ ਖਨੌਰੀ ਵਿਖੇ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਰਮਚਾਰੀਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਤੁਰੰਤ ਲਾਗੂ ਕੀਤਾ ਜਾਵੇ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕਲ ਬਾਡੀ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਦੀਆਂ ਨੀਤੀਆਂ ਪ੍ਰਤੀ ਆਪਣਾ ਗਹਿਰਾ ਰੋਸ ਪ੍ਰਗਟਾਇਆ। ਪ੍ਰਦਰਸ਼ਨ ਦੌਰਾਨ "ਸਫਾਈ ਕਰਮਚਾਰੀਆਂ ਨਾਲ ਇਨਸਾਫ਼ ਕਰੋ", "ਲਾਠੀਚਾਰਜ ਬੰਦ ਕਰੋ", "ਜਾਇਜ਼ ਮੰਗਾਂ ਤੁਰੰਤ ਮੰਨੋ" ਅਤੇ "ਸਰਕਾਰ ਹੋਸ਼ ਵਿੱਚ ਆਓ" ਵਰਗੇ ਨਾਅਰੇ ਪੂਰੇ ਸ਼ਹਿਰ ਵਿੱਚ ਗੂੰਜਦੇ ਰਹੇ। ਅੰਤ ਵਿੱਚ ਸਮੂਹ ਜਥੇਬੰਦੀਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਗੰਭੀਰਤਾ ਨਾਲ ਇਸ ਮਸਲੇ ਦਾ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵਿਆਪਕ ਰੂਪ ਧਾਰ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ