Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ਼ਿਵੋਹਮ ਸੇਵਾ ਮੰਡਲ, ਛੇਹਰਟਾ ਵੱਲੋਂ ਸੱਤਵੇਂ ਵਿਸ਼ਾਲ ਭੰਡਾਰੇ ਦਾ ਸਫਲ ਸਮਾਪਨ

July 30, 2026 06:59 PM
Rozana Sehaj times

ਛੇਹਰਟਾ : ਸ਼ਿਵੋਹਮ ਸੇਵਾ ਮੰਡਲ, ਛੇਹਰਟਾ (ਅੰਮ੍ਰਿਤਸਰ) ਵੱਲੋਂ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਲਖਨਪੁਰ ਵਿਖੇ ਲਗਾਏ ਗਏ ਸੱਤਵੇਂ ਵਿਸ਼ਾਲ ਭੰਡਾਰੇ ਦਾ ਸਫਲਤਾਪੂਰਵਕ ਸਮਾਪਨ ਕੀਤਾ ਗਿਆ। ਚੇਅਰਮੈਨ ਸ੍ਰੀ ਅਸ਼ੋਕ ਬੇਦੀ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਇਹ ਭੰਡਾਰਾ 26 ਜੂਨ ਤੋਂ ਸ਼ੁਰੂ ਹੋਇਆ ਸੀ ਅਤੇ ਲਗਾਤਾਰ ਇੱਕ ਮਹੀਨੇ ਤੱਕ 24 ਘੰਟੇ ਸ਼ਰਧਾਲੂਆਂ ਦੀ ਸੇਵਾ ਵਿੱਚ ਚਲਦਾ ਰਿਹਾ। ਭੰਡਾਰੇ ਦੌਰਾਨ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਜਾ ਰਹੇ ਹਜ਼ਾਰਾਂ ਸ਼ਰਧਾਲੂਆਂ ਨੂੰ ਨਿਸ਼ੁਲਕ ਲੰਗਰ ਛਕਾਇਆ ਗਿਆ। ਇਸ ਦੇ ਨਾਲ-ਨਾਲ ਉਨ੍ਹਾਂ ਦੇ ਠਹਿਰਨ, ਡਾਕਟਰੀ ਸਹੂਲਤ ਅਤੇ ਛੋਟੇ ਬੱਚਿਆਂ ਲਈ ਦੁੱਧ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ। ਸ਼ਰਧਾਲੂਆਂ ਨੇ ਸ਼ਿਵੋਹਮ ਸੇਵਾ ਮੰਡਲ ਵੱਲੋਂ ਕੀਤੀ ਗਈ ਨਿਸ਼ਕਾਮ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। 25 ਜੁਲਾਈ ਨੂੰ ਭੰਡਾਰੇ ਦੇ ਸਮਾਪਨ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਸ਼ਿਵ ਜਾਗਰਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀ ਆਰਤੀ ਸ਼ਿਵ ਦੁਰਗਾ ਮੰਦਰ ਟਰੱਸਟ, ਛੇਹਰਟਾ (ਅੰਮ੍ਰਿਤਸਰ) ਦੇ ਪਰਮ ਸੰਤ ਆਰਤੀ ਦੇਵਾ ਜੀ ਮਹਾਰਾਜ ਅਤੇ ਮਹੰਤ ਵਿਸ਼ਾਲ ਸ਼ਰਮਾ (ਗੋਲ ਬਾਗ ਵਾਲੇ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਦੋਵਾਂ ਸੰਤਾਂ ਨੇ ਧਾਰਮਿਕ ਰਸਮਾਂ ਦਾ ਸੰਚਾਲਨ ਕੀਤਾ ਅਤੇ ਮੰਡਲ ਵੱਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਸਰਾਹਨਾ ਕੀਤੀ। ਸ਼ਿਵ ਜਾਗਰਣ ਦੌਰਾਨ ਵੱਖ-ਵੱਖ ਭਜਨ ਮੰਡਲੀਆਂ ਨੇ ਭਗਵਾਨ ਭੋਲੇਨਾਥ ਦੀ ਮਹਿਮਾ ਦਾ ਗੁਣਗਾਨ ਕੀਤਾ, ਜਿਸ ਨਾਲ ਸਮੁੱਚਾ ਮਾਹੌਲ ਸ਼ਿਵਮਈ ਹੋ ਗਿਆ। ਸ਼ਰਧਾਲੂ ਭਗਤੀ ਰਸ ਵਿੱਚ ਲੀਨ ਹੋ ਕੇ ਭਜਨਾਂ 'ਤੇ ਝੂਮਦੇ ਨਜ਼ਰ ਆਏ। ਇਸ ਮੌਕੇ ਆਰਤੀ ਦੇਵਾ ਜੀ ਮਹਾਰਾਜ ਨੇ ਸ਼ਿਵੋਹਮ ਸੇਵਾ ਮੰਡਲ ਦੇ ਸਮੂਹ ਸੇਵਾਦਾਰਾਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦੀ ਕਿਰਪਾ ਸਦਾ ਮੰਡਲ 'ਤੇ ਬਣੀ ਰਹੇ ਅਤੇ ਸਾਰੇ ਮੈਂਬਰ ਇਸੇ ਸਮਰਪਣ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰਦੇ ਰਹਿਣ। ਪ੍ਰੋਗਰਾਮ ਦੌਰਾਨ ਸ਼ਿਵੋਹਮ ਸੇਵਾ ਮੰਡਲ ਵੱਲੋਂ ਪਰਮ ਸੰਤ ਆਰਤੀ ਦੇਵਾ ਜੀ ਮਹਾਰਾਜ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਾਰਸ਼ਦ ਰਮਨ ਰੰਮੀ, ਮਾਨਵ ਸੋਢੀ, ਹਰੀਸ਼ ਬਸ਼ੀਨ, ਪਵਨ ਚੱਕੀ, ਡਾ. ਰਾਕੇਸ਼ ਅਰੋੜਾ, ਰਵਿੰਦਰ ਕੁਮਾਰ ਸ਼ਰਮਾ, ਅਜੈ ਸਿੰਘ, ਡਾ. ਨਰਿੰਦਰ ਕੁਮਾਰ, ਰਵੀ ਕੁਮਾਰ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਰਾਕੇਸ਼ ਕੁਮਾਰ ਬਿੱਟੂ, ਦੀਪਕ ਬਹਿਲ, ਵਿਪਨ ਸ਼ੁਕਲਾ, ਸੰਦੀਪ ਗਿੱਲ, ਦੀਪਕ ਭਾਰਦਵਾਜ, ਕੁਲਦੀਪ ਸ਼ਰਮਾ, ਰੋਮੀ ਸ਼ਰਮਾ, ਅਜੈ ਸ਼ਰਮਾ, ਸੰਦੀਪ ਰਾਮਪਾਲ, ਦੀਪਕ ਰਾਮਪਾਲ, ਅਮਨ ਰਾਮਪਾਲ, ਲਲਿਤ ਕੁਮਾਰ, ਵਿਸ਼ਾਲ ਮੰਨਣ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਪ੍ਰਸਿੱਧ ਭਜਨ ਗਾਇਕ ਡਾ. ਅਸ਼ਵਨੀ ਮੰਨਣ ਨੇ ਵੀ ਆਪਣੇ ਮਧੁਰ ਭਜਨਾਂ ਦੀ ਪੇਸ਼ਕਾਰੀ ਨਾਲ ਸੰਗਤ ਨੂੰ ਭਗਤੀ ਰਸ ਵਿੱਚ ਸਰਾਬੋਰ ਕਰ ਦਿੱਤਾ ਅਤੇ ਸਮੁੱਚੇ ਮਾਹੌਲ ਨੂੰ ਸ਼ਿਵਮਈ ਬਣਾ ਦਿੱਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼