Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਹੋਲੀ ਸਿਟੀ ਦੀ ਰਬਿੰਦਰ ਕੌਰ ਵੱਲੋਂ 'ਅੰਮੜੀ ਦਾ ਵੇਹੜਾ' ਦੇ ਨਾਮ ਹੇਠ ਤੀਆਂ ਦਾ ਮੇਲਾ-2026 ਰੰਗਾਂ, ਰੌਣਕਾਂ ਅਤੇ ਪੰਜਾਬੀ ਸੱਭਿਆਚਾਰ ਦੀ ਮਹਿਕ ਨਾਲ ਸਜਿਆ

July 30, 2026 07:11 PM
Rozana Sehaj times

ਅੰਮ੍ਰਿਤਸਰ : ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਅਤੇ ਪਰੰਪਰਾਵਾਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਹੋਲੀ ਸਿਟੀ ਦੀ ਵਸਨੀਕ ਰਬਿੰਦਰ ਕੌਰ ਵੱਲੋਂ 'ਅੰਮੜੀ ਦਾ ਵੇਹੜਾ' ਦੇ ਨਾਮ ਹੇਠ ਤੀਆਂ ਦਾ ਮੇਲਾ-2026 ਦਾ ਸ਼ਾਨਦਾਰ ਆਯੋਜਨ ਸਵਾਗਥ ਹੋਟਲ, ਰਣਜੀਤ ਐਵੀਨਿਊ ਵਿਖੇ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਿਰਕਤ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਤੀਆਂ ਦੇ ਤਿਉਹਾਰ ਦੀਆਂ ਰੌਣਕਾਂ ਦਾ ਭਰਪੂਰ ਆਨੰਦ ਮਾਣਿਆ। ਸਮਾਗਮ ਦੌਰਾਨ ਪੂਰੇ ਹਾਲ ਨੂੰ ਪੰਜਾਬੀ ਵਿਰਸੇ ਦੀ ਝਲਕ ਨਾਲ ਸਜਾਇਆ ਗਿਆ, ਜਿਸ ਨੇ ਹਰ ਕਿਸੇ ਦਾ ਮਨ ਮੋਹ ਲਿਆ। ਰਵਾਇਤੀ ਪਹਿਰਾਵਿਆਂ ਵਿੱਚ ਸਜੀਆਂ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤੀ ਨੂੰ ਜੀਵੰਤ ਕੀਤਾ। ਰਬਿੰਦਰ ਕੌਰ ਅਤੇ ਉਨ੍ਹਾਂ ਦੀਆਂ ਸਹੇਲੀਆਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਿਹਾ। ਗਿੱਧੇ ਦੀਆਂ ਮਨਮੋਹਕ ਬੋਲੀਆਂ ਅਤੇ ਰਵਾਇਤੀ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਪੰਜਾਬੀ ਲੋਕ-ਸੱਭਿਆਚਾਰ ਨਾਲ ਸਬੰਧਤ ਸਵਾਲ-ਜਵਾਬ ਅਤੇ ਮਨੋਰੰਜਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਜੇਤੂਆਂ ਨੂੰ 'ਵਧੀਆ ਬੋਲੀ', 'ਸੋਹਣੀ ਪੰਜਾਬਣ' ਸਮੇਤ ਹੋਰ ਆਕਰਸ਼ਕ ਸਨਮਾਨ ਅਤੇ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼ਾਮਲ ਸਾਰੀਆਂ ਮਹਿਮਾਨ ਮਹਿਲਾਵਾਂ ਨੂੰ ਯਾਦਗਾਰੀ ਤੋਹਫ਼ੇ ਭੇਟ ਕੀਤੇ ਗਏ। ਇਸ ਮੌਕੇ ਹਾਸੇ-ਖੇਡ, ਸੰਗੀਤ ਅਤੇ ਰਵਾਇਤੀ ਰੰਗਾਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਹਾਜ਼ਰ ਮਹਿਲਾਵਾਂ ਨੇ ਅਜਿਹੇ ਸਮਾਗਮਾਂ ਨੂੰ ਪੰਜਾਬੀ ਸੱਭਿਆਚਾਰ ਦੀ ਸੰਭਾਲ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਬਹੁਤ ਹੀ ਲਾਭਦਾਇਕ ਕਰਾਰ ਦਿੱਤਾ। ਆਯੋਜਕ ਰਬਿੰਦਰ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਹੈ ਅਤੇ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਨਾ ਸਿਰਫ਼ ਸਾਡੀਆਂ ਰਵਾਇਤਾਂ ਨੂੰ ਸਾਂਭਿਆ ਜਾ ਸਕਦਾ ਹੈ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ ਨਾਲ ਵੀ ਜੋੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ।ਸਮੁੱਚੇ ਤੌਰ 'ਤੇ 'ਅੰਮੜੀ ਦਾ ਵੇਹੜਾ' ਦੇ ਨਾਮ ਹੇਠ ਮਨਾਇਆ ਗਿਆ ਤੀਆਂ ਦਾ ਮੇਲਾ-2026 ਖੁਸ਼ੀਆਂ, ਰੰਗਾਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਆਪਸੀ ਸਾਂਝ ਦਾ ਵਿਲੱਖਣ ਪ੍ਰਤੀਕ ਬਣ ਕੇ ਸਮਾਪਤ ਹੋਇਆ ਅਤੇ ਹਰ ਸ਼ਾਮਲ ਹੋਏ ਮਹਿਮਾਨ ਦਾ ਸਨਮਾਨ ਕੀਤਾ ਗਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼