Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੇਅਰ ਨੇ ਨਿਗਮ ਅਧਿਕਾਰੀਆਂ ਨਾਲ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

July 30, 2026 07:31 PM
Arvinder Singh
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਜ਼ਮੀਨੀ ਪੱਧਰ 'ਤੇ ਵੱਡੀ ਕਾਰਵਾਈ ਕੀਤੀ ਗਈ। ਮੇਅਰ ਗੋਗੀਆ ਨੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਦਾ ਦੌਰਾ ਕਰਦਿਆਂ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜਾਂ ਦੀ ਗੁਣਵੱਤਾ (ਕੁਆਲਿਟੀ), ਕੰਮ ਦੀ ਰਫ਼ਤਾਰ ਅਤੇ ਆਮ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਅਧਿਕਾਰੀਆਂ ਤੋਂ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਮੇਅਰ ਨੇ ਅਧਿਕਾਰੀਆਂ ਅਤੇ ਠੇਕੇਦਾਰ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੌਰਾਨ ਤੈਅ ਕੀਤੇ ਗਏ ਮਾਪਦੰਡਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਹਰ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਸਮੱਗਰੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਲੰਬੇ ਸਮੇਂ ਤੱਕ ਟਿਕਾਊ ਅਤੇ ਵਧੀਆ ਸੜਕਾਂ ਤੇ ਹੋਰ ਸੁਵਿਧਾਵਾਂ ਮਿਲ ਸਕਣ।
 
ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਪਹੁੰਚ ਕੇ ਲਿਆ ਜਾਇਜ਼ਾ (ਡੱਬੀ)
ਇਸ ਦੌਰਾਨ ਮੇਅਰ ਨੇ ਛੋਟਾ ਰਾਈ ਮਾਜਰਾ, ਸਮਾਨੀਆਂ ਗੇਟ ਗੀਤਾ ਭਵਨ, ਬਗੀਚੀ ਹੇਤਰਾਮ, ਮਥੁਰਾ ਕਲੋਨੀ, ਬਨਾ ਰੋਡ ਤੋਂ ਰਾਜਪੁਰਾ ਰੋਡ ਅਤੇ ਬਾਈਪਾਸ ਰੋਡ, ਕਾਲੀ ਮਾਤਾ ਮੰਦਿਰ ਦੇ ਪਿਛਲੇ ਪਾਸੇ ਬਣੇ ਟੋਇਲਟ ਬਲਾਕ, ਡੋਗਰਾ ਮਹੱਲਾ, ਰਤਨ ਨਗਰ ਈ-ਬਲਾਕ, ਆਨੰਦ ਨਗਰ ਨੇੜੇ ਇਕੋਨਾ ਪਾਰਕ, ਡੈਰੀ ਫਾਰਮ ਅਬਲੋਵਾਲ ਸਮੇਤ ਸ਼ਹਿਰ ਦੇ ਹੋਰ ਕਈ ਇਲਾਕਿਆਂ ਵਿੱਚ ਚੱਲ ਰਹੇ ਅਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੁਹਰਾਇਆ ਕਿ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨਾ ਹੀ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ