Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

July 30, 2026 08:15 PM
SehajTimes

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਾਥ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ, ਪੂਰੀ ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਵਿਭਾਗ ਲਈ ਇੱਕ ਬੇਸ਼ਕੀਮਤੀ ਸਾਬਤ ਹੋਏ ਹਨ।ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਅਮਨਜੋਤ ਸਿੰਘ ਨੇ ਸ਼੍ਰੀਮਤੀ ਨੇਹਰਾ ਨੂੰ ਨਵੇਂ ਲੋਕ ਸੰਪਰਕ ਅਧਿਕਾਰੀਆਂ ਲਈ ਇੱਕ ਪ੍ਰੇਰਣਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ ‘ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ।ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਫ਼ਸਰ ਨੂੰ ਉਨ੍ਹਾਂ ਦੇ ਭਵਿੱਖ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪੇਸ਼ੇਵਰ ਕੁਸ਼ਲਤਾ, ਕਾਰਜ ਪ੍ਰਤੀ ਸਮਰਪਣ ਅਤੇ ਮਨੁੱਖੀ ਸੋਚ ਨੂੰ ਵਿਭਾਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖੇਗਾ।

ਆਪਣੇ ਸੰਬੋਧਨ ਵਿੱਚ ਸ਼੍ਰੀਮਤੀ ਸ਼ਿਖਾ ਨੇਹਰਾ ਨੇ 1991 ਵਿੱਚ ਸਹਾਇਕ ਲੋਕ ਸੰਪਰਕ ਅਧਿਕਾਰੀ (ਏਪੀਆਰਓ) ਵਜੋਂ ਵਿਭਾਗ ਵਿੱਚ ਸ਼ਾਮਲ ਹੋਣ ਤੋਂ ਲੈ ਕੇ ਅੱਜ ਤੱਕ ਦੇ ਆਪਣੇ ਸਫ਼ਰ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਖ਼ਾਸ ਕਰਕੇ ਤਕਨਾਲੋਜੀ ਦੇ ਖੇਤਰ ਵਿੱਚ ਵਿਭਾਗ ਦੇ ਕੰਮਕਾਜ ਵਿੱਚ ਬਹੁਤ ਵੱਡੇ ਬਦਲਾਅ ਆਏ ਹਨ। ਉਨ੍ਹਾਂ ਇਸ ਨਿੱਘੇ ਅਤੇ ਯਾਦਗਾਰੀ ਵਿਦਾਇਗੀ ਸਮਾਰੋਹ ਲਈ ਵਿਭਾਗ ਦਾ ਦਿਲੋਂ ਧੰਨਵਾਦ ਵੀ ਕੀਤਾ।ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵੱਲੋਂ ਸ਼੍ਰੀਮਤੀ ਸ਼ਿਖਾ ਨੇਹਰਾ ਨੂੰ ਉਨ੍ਹਾਂ ਦੀਆਂ ਲੰਬੀ ਅਤੇ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਸਕੱਤਰ ਦੀਪਾਂਕਰ ਗਰਗ, ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਰਾਸ਼ਿਮ ਵਰਮਾ, ਰੁਚੀ ਕਾਲੜਾ, ਨਵਦੀਪ ਸਿੰਘ ਗਿੱਲ, ਹਾਕਮ ਥਾਪਰ, ਸ਼ੇਰਜੰਗ ਸਿੰਘ ਹੁੰਦਲ ਅਤੇ ਨਰਿੰਦਰ ਪਾਲ ਸਿੰਘ ਜਗਦਿਓ ਤੋਂ ਇਲਾਵਾ ਵਿਭਾਗ ਦੇ ਸਮੂਹ ਪੀ.ਆਰ.ਓ., ਏਪੀਆਰਓ., ਡੀਪੀਆਰਓ., ਸਟਾਫ਼ ਮੈਂਬਰ ਅਤੇ ਸੇਵਾਮੁਕਤ ਅਧਿਕਾਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ