Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਪ੍ਰਵਾਨਗੀ: ਕੁਲਦੀਪ ਸਿੰਘ ਧਾਲੀਵਾਲ

July 30, 2026 08:36 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਸੱਕੀ ਨਾਲੇ ਦੇ ਆਖਰੀ ਹਿੱਸੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਵੱਲੋਂ ਲੋੜੀਂਦੀ ਪ੍ਰਵਾਨਗੀ (ਐਨ.ਓ.ਸੀ.) ਦੇ ਦਿੱਤੀ ਗਈ ਹੈ। ਇਸ ਨਾਲ ਲੰਬੇ ਸਮੇਂ ਤੋਂ ਲਟਕਿਆ ਇਹ ਅਹਿਮ ਮਸਲਾ ਹੱਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਸੱਕੀ ਨਾਲੇ ਦਾ ਪਿੰਡ ਲੋਧੀ ਗੁੱਜਰ ਤੋਂ ਰਾਵੀ ਦਰਿਆ ਤੱਕ ਲਗਭਗ 5 ਕਿਲੋਮੀਟਰ ਦਾ ਹਿੱਸਾ ਭਾਰਤੀ ਫ਼ੌਜ ਦੇ ਅਧੀਨ ਆਉਂਦਾ ਹੈ। ਫ਼ੌਜ ਦੀ ਪ੍ਰਵਾਨਗੀ ਨਾ ਹੋਣ ਕਾਰਨ ਇਸ ਖੇਤਰ ਵਿੱਚ ਡੀਸਿਲਟਿੰਗ ਨਹੀਂ ਹੋ ਸਕਦੀ ਸੀ, ਜਿਸ ਕਾਰਨ ਨਾਲੇ ਵਿੱਚ ਵੱਡੀ ਮਾਤਰਾ ਵਿੱਚ ਗਾਰ ਅਤੇ ਮਿੱਟੀ ਜੰਮ ਗਈ ਸੀ ਅਤੇ ਪਾਣੀ ਦੀ ਨਿਕਾਸੀ ਬਹੁਤ ਹੌਲੀ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਅੱਜ ਭਾਰਤੀ ਫ਼ੌਜ ਦੇ ਉੱਚ ਅਧਿਕਾਰੀਆਂ ਬ੍ਰਿਗੇਡੀਅਰ ਐਸ.ਐਸ. ਛਿੱਲਰ (ਐਸ.ਐਮ.), ਬ੍ਰਿਗੇਡੀਅਰ ਸੁਖਬੀਰ ਸਿੰਘ (ਐਸ.ਐਮ.) ਅਤੇ ਕਮਾਂਡਿੰਗ ਅਫ਼ਸਰ ਐਂਟਨੀ ਰੌਬਿਨਜ਼ ਡੀ ਨਾਲ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਇਸ ਕੰਮ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸ੍ਰੀ ਧਾਲੀਵਾਲ ਨੇ ਕਿਹਾ ਕਿ ਜਿਵੇਂ ਹੀ ਪਾਣੀ ਦਾ ਪੱਧਰ ਘਟੇਗਾ, ਇਸ ਖੇਤਰ ਵਿੱਚ ਵੱਡੇ ਪੱਧਰ 'ਤੇ ਡੀਸਿਲਟਿੰਗ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਸ ਨਾਲ ਸੱਕੀ ਨਾਲੇ ਵਿੱਚ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ ਅਤੇ ਕਿਸਾਨਾਂ ਦੀਆਂ ਫ਼ਸਲਾਂ, ਗਰੀਬ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਘਰਾਂ ਨੂੰ ਬਰਸਾਤ ਦੌਰਾਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਮਿਲੇਗਾ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਅੱਜ ਦੀ ਮੀਟਿੰਗ ਦੌਰਾਨ ਇਸ ਅਹਿਮ ਲੋਕ ਹਿੱਤ ਦੇ ਮਸਲੇ ਦਾ ਸਫ਼ਲਤਾਪੂਰਵਕ ਹੱਲ ਕੱਢ ਲਿਆ ਗਿਆ ਹੈ। ਇਸ ਮੌਕੇ ਸੁਪਰਿੰਟੈਂਡਿੰਗ ਇੰਜੀਨੀਅਰ (ਐਸ.ਈ.) ਮਹੇਸ਼ ਸਿੰਘ, ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਅੰਕੁਸ਼ ਚੌਧਰੀ ਅਤੇ ਜੂਨੀਅਰ ਇੰਜੀਨੀਅਰ (ਜੇ.ਈ.) ਕਮਲਪ੍ਰੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼