Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਡੇਂਗੂ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ

July 30, 2026 08:38 PM
Rozana Sehaj times

       

ਅੰਮ੍ਰਿਤਸਰ  : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਸ਼ਰਮਾ ਵੱਲੋ ਕੀਤੀ ਗਈ ਅਤੇ ਜਾਗਰੁਕਤਾ ਬੈਨਰ ਜਾਰੀ ਕੀਤਾ ਗਿਆ। ਇਸ ਅਵਸਰ ਤੇ ਸਿਵਲ ਸਰਜਨ ਡਾ ਰਸ਼ਮੀ ਵਿੱਜ ਦੀ ਅਗਵਾਈ ਹੇਠਾਂ ਸਿਹਤ ਵਿਭਾਗ, ਨਗਰ ਨਿਗਮ ਅੰਮ੍ਰਿਤਸਰ, ਲੋਕਲ ਬਾਡੀ ਵਿਭਾਗ, ਪੰਜਾਬ ਰੋਡਵੇਜ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮੈਡੀਕਲ ਕਾਲਜ (ਸਰਕਾਰੀ ਅਤੇ ਪ੍ਰਈਵੇਟ), ਆਈ.ਐਮ.ਏ., ਮੱਛੀ ਪਾਲਣ ਵਿਭਾਗ, ਫੂਡ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਮੰਡੀ ਬੋਰਡ, ਸਮਾਜਿਕ ਸੁਰੱਖਿਆ ਤੇ ਇਸਤਰੀ ਵਿਕਾਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਂਇਦਿਆਂ ਨੇ ਸ਼ਮੂਲਿਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ  ਮੈਡਮ ਪੱਲਵੀ ਸ਼ਰਮਾ ਨੇ ਇਸ ਮੋਕੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੱਖ ਰੱਖਦਿਆ ਜਾਗਰੂਕਤਾ ਗਤੀਵਿਧੀਆਂ ਅਰੰਭ ਕਰ  ਦੇਣ  ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ ਅਤੇ ਹੋਟ ਸਪੋਟ ਇਲਾਕਿਆਂ ਵਿੱਚ ਗਤੀਿਧੀਆਂ ਹੋਰ ਤੇਜ ਕਰ ਦੇਣ। ਸਿਵਲ ਸਰਜਨ ਡਾ ਰਸ਼ਮੀ ਵਿੱਜ ਨੇ ਡੇਗੂ ਅਤੇ ਚਿਕਨਗੁਨੀਆਂ ਦੀ ਬੀਮਾਰੀਆਂ ਬਾਰੇ ਬਹੁਤ ਵਿਸਥਾਰ ਢੰਗ ਨਾਲ ਦੱਸਿਆ ਅਤੇ ਕਿਹਾ ਕਿ ਡੇਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਅਤੇ ਕਿਸੇ ਵੀ ਜਗਾ੍ ਤੇ ਪਾਣੀ ਇਕੱਠਾ ਨਾਂ ਹੋਣ ਦਿੱਤਾ ਜਾਵੇ, ਇਸ ਲਈ ਇਹ ਜਰੂਰੀ ਹੈ ਕਿ ਸਾਰੇ ਵਿਭਾਗ ਮਿਲ ਕੇ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਡੇਂਗੂ ਬਾਰੇ ਸਰਕਾਰੀ ਗਾਈਡ-ਲਾਈਨਾਂ ਦੀ ਪਾਲਣਾਂ ਯਕੀਨੀ ਬਣਾਓਣ ਅਤੇ ਡੇਂਗੂ ਸੰਬਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਓਣ। ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਭੂਮਿਕਾ ਅਤੇ ਜਿੰਮੇਵਾਰੀਆਂ ਬੜੇ ਵਿਸਥਾਰ ਨਾਲ ਦੱਸਿਆ। ਇਸ ਅਵਸਰ ਤੇ ਸਮੂਹ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਨੀਲਮ ਭਗਤ, ਜਿਲਾ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ.ਸੁਖਦੇਵ ਸਿੰਘ  ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇਦੇ ਮੋਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼