ਮਾਛੀਵਾੜਾ ਸਾਹਿਬ : ਮਰਹੂਮ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਮਿੱਠੇਵਾਲ ਦੀ ਨਿੱਘੀ ਯਾਦ ਵਿਚ ਉਹਨਾਂ ਦੇ ਸਮੂਹ ਪਰਿਵਾਰ ਵੱਲੋਂ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨਜੀਓ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੌਰਾਨ 57 ਖੂਨਦਾਨੀਆਂ ਨੇ ਆਪਣੇ ਖੂਨ ਦਾ ਦਾਨ ਕਰਕੇ ਲੋੜਵੰਦ ਮਰੀਜ਼ਾਂ ਲਈ ਜੀਵਨਦਾਇਕ ਯੋਗਦਾਨ ਪਾਇਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁਹੰਚੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿਲ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਨੇ ਕੈਂਪ ਦੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਖੂਨਦਾਨ ਕਰਨਾ ਇਕ ਮਹਾਂ ਦਾਨ ਹੈ। ਜਿਸ ਨਾਲ ਕਈ ਇਨਸਾਨੀ ਜ਼ਿੰਦਗੀਆਂ ਨੂੰ ਬਚਾਇਆ ਜਾਂਦਾ ਹੈ। ਇਸ ਲਈ ਹਰ ਇਕ ਨੂੰ ਖੂਨ ਦਾਨ ਕਰਨਾ ਚਾਹੀਦਾ ਹੈ। ਉਹਨਾਂ ਦਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਤੇ ਕੋਈ ਵੀ ਬੁਰਾ ਪ੍ਰਭਾਵ ਨਹੀਂ ਪੈਂਦਾ ਬਲਕਿ ਸ਼ਰੀਰ ਦਾ ਖੂਨ ਹੋਰ ਸ਼ੁੱਧ ਹੋ ਜਾਂਦਾ ਹੈ। ਸੰਸਥਾ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਨੌਜਵਾਨਾਂ ਨੂੰ ਨਿਯਮਿਤ ਤੌਰ 'ਤੇ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਐਮਰਜੈਂਸੀ ਹਾਲਾਤਾਂ 'ਚ ਖੂਨ ਦੀ ਕਮੀ ਨਾ ਆਵੇ। ਕੈਂਪ 'ਚ ਨੰਬਰਦਾਰ ਦਰਸ਼ਨ ਸਿੰਘ ਮਿੱਠੇਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿਲ, ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਸਰਬਜੀਤ ਸਿੰਘ, ਦਵਿੰਦਰ ਸਿੰਘ ਬਵੇਜਾ, ਸੁਖਦੇਵ ਸਿੰਘ ਰਾਜੂ, ਅਰਵਿੰਦਰਪਾਲ ਸਿੰਘ ਵਿੱਕੀ, ਜਸਪਾਲ ਸਿੰਘ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਵਰਿੰਦਰਪਾਲ ਸਿੰਘ ਮਿੱਠੇਵਾਲ, ਵਿਨੀਤ ਕੁਮਾਰ ਝੜੌਦੀ, ਨਰਿੰਦਰ ਸਿੰਘ ਐਡਿਆਨਾ,ਦਲਵੀਰ ਸਿੰਘ ਕੰਗ, ਕਾਬਲ ਸਿੰਘ ਛੌੜੀਆਂ, ਪਰਮਜੀਤ ਕੌਰ ਸਰਪੰਚ, ਪਰਮਜੀਤ ਕੌਰ ਕੰਗ, ਪ੍ਰਕਾਸ਼ ਕੌਰ, ਲਖਵੀਰ ਲੱਖੀ, ਪਰਮਜੀਤ ਸਿੰਘ ਗਰੇਵਾਲ, ਰਜਿੰਦਰ ਸਿੰਘ ਸਰਪੰਚ ਆਦਿ ਨੇ ਸ਼ਿਰਕਤ ਕੀਤੀ।