Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਨੁੱਖਤਾ ਦੀ ਸੇਵਾ ਲਈ ਰੈੱਡ ਕਰਾਸ ਹਮੇਸ਼ਾ ਤਤਪਰ : ਅੰਕਿਤਾ ਕਾਂਸਲ

July 30, 2026 08:50 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ :
 ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ੍ਰੀਮਤੀ ਕੋਮਲ ਮਿੱਤਲ, ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਸਮੇਂ-ਸਮੇਂ 'ਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਚਲਾਈਆਂ ਜਾਂਦੀਆਂ ਹਨ। ਇਸੇ ਕੜੀ ਤਹਿਤ ਪਿੰਡ ਤਿਊੜ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕ ਸ੍ਰੀ ਹਰਮਿੰਦਰ ਸਿੰਘ ਪੁੱਤਰ ਸ੍ਰੀ ਜਰਨੈਲ ਸਿੰਘ, ਜੋ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ, ਇੱਕ ਹਾਦਸੇ ਦੌਰਾਨ ਕੰਮ ਕਰਦੇ ਸਮੇਂ ਉਨ੍ਹਾਂ ਉੱਪਰ ਕੰਧ ਡਿੱਗ ਜਾਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਵੇਲੇ ਉਨ੍ਹਾਂ ਦਾ ਇਲਾਜ ਪੀ.ਜੀ.ਆਈ., ਚੰਡੀਗੜ੍ਹ ਵਿਖੇ ਚੱਲ ਰਿਹਾ ਹੈ। ਪਰਿਵਾਰ ਵਿੱਚ ਹੋਰ ਕੋਈ ਕਮਾਉਣ ਵਾਲਾ ਨਾ ਹੋਣ ਕਰਕੇ ਉਨ੍ਹਾਂ ਨੂੰ ਆਰਥਿਕ ਅਤੇ ਰੋਜ਼ਾਨਾ ਲੋੜਾਂ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਵਤਾ ਦੀ ਸੇਵਾ ਦੇ ਆਪਣੇ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਰਿਵਾਰ ਨੂੰ ਇੱਕ ਮੁਫ਼ਤ ਰਾਸ਼ਨ ਕਿੱਟ ਮੁਹੱਈਆ ਕਰਵਾਈ ਗਈ। ਇਸ ਮੌਕੇ ਡਾ. ਅੰਕਿਤਾ ਕਾਸ਼ਲ, ਪੀ.ਸੀ.ਐਸ., ਸਹਾਇਕ ਕਮਿਸ਼ਨਰ-ਕਮ-ਅਵੇਤਨ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਸੰਕਟ ਅਤੇ ਮੁਸੀਬਤ ਦੀ ਘੜੀ ਵਿੱਚ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਵਚਨਬੱਧ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਦਾਨ ਕੀਤੀ ਗਈ ਰਾਸ਼ਨ ਕਿੱਟ ਵਿੱਚ ਆਟਾ, ਦਾਲਾਂ, ਖੰਡ, ਖਾਣ ਵਾਲਾ ਤੇਲ, ਚਾਵਲ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਸ਼ਾਮਲ ਹਨ, ਤਾਂ ਜੋ ਪਰਿਵਾਰ ਦੀਆਂ ਮੁੱਢਲੀਆਂ ਲੋੜਾਂ ਨੂੰ ਕੁਝ ਹੱਦ ਤੱਕ ਪੂਰਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਜਨਰਲ ਸਕੱਤਰ ਸ੍ਰੀ ਹਰਬੰਸ ਸਿੰਘ ਨੇ ਕਿਹਾ ਕਿ ਰੈੱਡ ਕਰਾਸ ਦਾ ਮੁੱਖ ਉਦੇਸ਼ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਨਾ ਹੈ ਅਤੇ ਸੁਸਾਇਟੀ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਯਤਨਸ਼ੀਲ ਰਹੇਗੀ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ