Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਿਹਤ ਵਿਭਾਗ ਫਰੀਦਕੋਟ ਦੀਆਂ ਟੀਮਾਂ ਵੱਲੋਂ ਫੈਕਟਰੀਆਂ, ਸ਼ੈਲਰਾਂ, ਨਰਸਰੀਆਂ ਅਤੇ ਨਿਰਮਾਣ ਅਧੀਨ ਸਾਈਟਾਂ 'ਤੇ ਵਿਸ਼ੇਸ਼ ਲਾਰਵਾ ਚੈਕਿੰਗ

July 30, 2026 08:58 PM
Rozana Sehaj times
 
ਫਰੀਦਕੋਟ : ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਫਰੀਦਕੋਟ ਦੀ ਮਲੇਰੀਆ ਵਿੰਗ ਵੱਲੋਂ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫੈਕਟਰੀਆਂ, ਰਾਈਸ ਸ਼ੈਲਰਾਂ, ਪਲਾਂਟ ਨਰਸਰੀਆਂ, ਪਾਰਕਾਂ, ਨਿਰਮਾਣ ਅਧੀਨ ਸਾਈਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਵਿਸ਼ੇਸ਼ ਲਾਰਵਾ ਚੈਕਿੰਗ ਅਤੇ ਮਾਸ ਮੀਡੀਆ ਟੀਮ ਵੱਲੋੰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਹੋਰ ਪਾਣੀ ਵਾਲੇ ਭਾਂਡਿਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਖਾਲੀ ਕਰਕੇ ਸਾਫ਼ ਕੀਤਾ ਜਾਵੇ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਮਲੇਰੀਆ ਵਿੰਗ ਦੀਆਂ ਟੀਮਾਂ ਵੱਲੋਂ ਲਗਾਤਾਰ ਹਾਈ-ਰਿਸਕ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਿਵਲ ਸਰਜਨ ਫਰੀਦਕੋਟ ਡਾ ਰਮਨਦੀਪ ਸਿੰਗਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਡੇਂਗੂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ