Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

July 30, 2026 09:05 PM
Rozana Sehaj times
ਪਾਤੜਾਂ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ  ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ। ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ। ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ, ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ