Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਸੁਮੇਧ ਸੈਣੀ ਤੇ ਚਰਨਜੀਤ ਸ਼ਰਮਾ ਸਮੇਤ ਬਾਦਲਾਂ ਦਾ ਨਾਰਕੋ ਟੈਸਟ ਵੀ ਜ਼ਰੂਰੀ: ਆਪ

July 07, 2021 06:27 PM
SehajTimes

ਚੰਡੀਗੜ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਵੱਲੋਂ ਨਾਰਕੋ ਟੈਸਟ (ਜਾਂਚ) ਕਰਾਉਣ ਤੋਂ ਮੁਕਰਨਾ ਸਿੱਧ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੀਆਂ ਦੁਰਘਟਨਾਵਾਂ ਲਈ ਤਤਕਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਬੇਅਦਬੀ ਕਾਂਡ ਦਾ ਸੱਚ ਜਾਨਣ ਲਈ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਸਮੇਤ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਰਕੋ ਟੈਸਟ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਕੋਟਕਪੂਰਾ ਗੋਲੀ ਕਾਂਡ ਦਾ ਸੱਚ ਜਾਨਣ ਲਈ ਤਤਕਾਲੀ ਪੁਲੀਸ ਅਧਿਕਾਰੀਆਂ ਡੀ.ਜੀ.ਪੀ ਸੁਮੇਧ ਸੈਣੀ, ਮੁੱਅਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਐਸ.ਐਸ.ਪੀ ਚਰਨਜੀਤ ਸ਼ਰਮਾ ਦਾ ਨਾਰਕੋ ਟੈਸਟ ਕਰਾਉਣ ਲਈ ਜ਼ਿਲਾ ਅਦਾਲਤ ਵਿੱਚ ਦਰਖਾਸਤ ਦਿੱਤੀ ਸੀ ਕਿਉਂਕਿ ਸਾਬਕਾ ਪੁਲੀਸ ਅਧਿਕਾਰੀ ਜਾਂਚ ਕਮੇਟੀ ਨੂੰ ਜਾਂਚ ਪੜਤਾਲ ਵਿੱਚ ਸਹਿਯੋਗ ਨਹੀਂ ਕਰ ਰਹੇ। ਆਗੂਆਂ ਨੇ ਕਿਹਾ ਕਿ ਭਾਂਵੇਂ ਮੁਅੱਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤੀ ਪ੍ਰਕ੍ਰਿਆਂ ਰਾਹੀਂ ਨਾਰਕੋ ਟੈਸਟ ਕਰਾਉਣ ਲਈ ਸਹਿਮਤ ਹੋ ਗਏ ਹਨ, ਪਰ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਐਸ.ਐਸ.ਪੀ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਕਰਾਉਣ ਤੋਂ ਸਾਫ਼ ਮਨਾ ਕਰ ਦਿੱਤਾ ਹੈ।ਵਿਧਾਇਕ ਸੰਧਵਾਂ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਦਾ ਨਾਰਕੋ ਟੈਸਟ ਤੋਂ ਮੁਕਰਨਾ ਬਾਦਲ ਸਰਕਾਰ ਵੱਲੋਂ ਕੀਤੇ ਪਾਪਾਂ 'ਤੇ ਪਰਦਾ ਪਾਉਣ ਦਾ ਕੋਝਾ ਯਤਨ ਹੈ। ਉਨਾਂ ਕਿਹਾ ਕਿ ਗੋਲੀ ਕਾਂਡ ਦੀ ਜਾਂਚ ਕਰਨ ਵਾਲੀ ਪਹਿਲੀ ਜਾਂਚ ਕਮੇਟੀ ਨੇ ਇਨਾਂ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੋਇਆ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਾਦਲਾਂ ਦੇ ਪਾਪ ਨੂੰ ਲੋਕਾਂ ਸਾਹਮਣੇ ਰੱਖ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਸੰਧਵਾਂ ਨੇ ਕਿਹਾ ਕਿ ਇਨਾਂ ਪੁਲੀਸ ਅਧਿਕਾਰੀਆਂ ਸਮੇਤ ਬਾਦਲਾਂ ਦਾ ਵੀ ਨਾਰਕੋ ਟੈਸਟ ਕਰਾਉਣਾ ਚਾਹੀਦਾ ਹੈ ਤਾਂ ਜੋ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਅਤੇ ਹੋਰ ਵਾਪਰੀਆਂ ਘਟਨਾਵਾਂ ਦਾ ਸੱਚ ਸਾਹਮਣੇ ਆ ਸਕੇ। ਉਨਾਂ ਕਿਹਾ ਜੇ ਸਰਕਾਰ ਵੱਲੋਂ ਬਾਦਲਾਂ ਦਾ ਨਾਰਕੋ ਟੈਸਟ ਨਹੀਂ ਕਰਵਾਇਆ ਜਾਂਦਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਨਾਰਕੋ ਟੈਸਟ ਕਰਾਉਣਾ ਜਾਣਿਆ ਚਾਹੀਦਾ ਤਾਂ ਜੋ ਕਿ ਪਤਾ ਚੱਲ ਸਕੇ ਕਿ ਮੁੱਖ ਮੰਤਰੀ ਕਿਵੇਂ ਬਾਦਲਾਂ ਦਾ ਬਚਾਅ ਕਰ ਰਹੇ ਹਨ।ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ,  ਨਾ ਹੀ ਸਾਜਿਸ਼ਘਾੜਿਆਂ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਨਸਾਫ਼ ਮੰਗ ਰਹੀ ਸਿੱਖ ਸੰਗਤ 'ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ 'ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜ਼ਿੰਮੇਵਾਰ ਹਨ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬੇਅਬਦੀ ਦੇ ਦੋਸ਼ੀਆਂ, ਸਾਜਿਸ਼ਘਾੜਿਆਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜ਼ਰੂਰ ਜੇਲਾਂ ਵਿੱਚ ਸੁੱਟਿਆ ਜਾਵੇਗਾ।

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ