Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

July 30, 2026 09:17 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ 'ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਾਗ਼ਬਾਨੀ ਖੇਤਰ ਨਾਲ ਜੋੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾਵੇ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ