Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਕੂਲ ਬੱਸ ਦੀ ਟੱਕਰ ਨਾਲ ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ ਭੜਕੇ ਹੋਏ ਲੋਕਾਂ ਵੱਲੋਂ ਪਾਤੜਾਂ ਜਾਖਲ ਸੜਕ ਤੇ ਆਵਾਜਾਈ ਠੱਪ

July 30, 2026 09:28 PM
Rozana Sehaj times

ਪਾਤੜਾਂ :  ਪਾਤੜਾਂ ਜਾਖਲ ਰੋਡ 'ਤੇ ਪਿੰਡ ਖਾਨੇਵਾਲ ਕੋਲ ਸਕੂਲ ਬੱਸ ਤ ਮੋਟਰਸਾਈਕਲ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕੂਲ ਜਾ ਰਹੇ ਦੋ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਹਿਤ ਕੁਮਾਰ ਅਤੇ ਪ੍ਰਿੰਸ ਕੁਮਾਰ, ਦੋਵੇਂ ਵਸਨੀਕ ਪਿੰਡ ਹਰਿਆਊ ਕਲਾਂ, ਮੋਟਰਸਾਈਕਲ 'ਤੇ ਸਵਾਰ ਹੋ ਕੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੰਗਾਂ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਨ ਲਈ ਜਾ ਰਹੇ ਸਨ। ਇਸ ਦੌਰਾਨ ਮੂਣਕ ਨੇੜਲੇ ਪਿੰਡ ਹਮੀਰਗੜ੍ਹ ਦੇ ਇੱਕ ਨਿੱਜੀ ਸਕੂਲ ਦੀ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੋਵਾਂ ਵਿਦਿਆਰਥੀਆਂ ਨੂੰ ਕਰੀਬ 100 ਫੁੱਟ ਤੱਕ ਘੜੀਸਦੀ ਹੋਈ ਲੈ ਗਈ, ਜਿਸ ਕਾਰਨ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਤੇ ਦੂਸਰੇ ਦੀ ਹਸਪਤਾਲ ਵਿੱਚ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਨੌਜਵਾਨ  ਮੋਹਿਤ ਕੁਮਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੂਚਨਾ ਮਿਲਦਿਆਂ ਹੀ ਡੀਐਸਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਅਤੇ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗਗਨਦੀਪ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ 25 ਸੀਟਾਂ ਵਾਲੀ ਸਕੂਲ ਬੱਸ ਵਿੱਚ ਕਰੀਬ 45 ਵਿਦਿਆਰਥੀਆਂ ਨੂੰ ਬਿਠਾਇਆ ਗਿਆ ਸੀ। ਉਨ੍ਹਾਂ ਨੇ ਸਕੂਲ ਪ੍ਰਬੰਧਨ ਦੇ ਵਿਵਹਾਰ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਿਆਂ ਲਾਪਰਵਾਹੀ ਦੇ ਦੋਸ਼ ਲਗਾਏ। ਇਸੇ ਦੌਰਾਨ ਕਾਂਗਰਸੀ ਆਗੂ ਅਮਰਜੀਤ ਸਿੰਘ ਘੱਗਾ ਅਤੇ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਮ੍ਰਿਤਕ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਸਰਕਾਰੀ ਹਸਪਤਾਲ ਪਾਤੜਾਂ ਵਿਖੇ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸਵੇਰੇ ਕਰੀਬ 8 ਵਜੇ ਹਸਪਤਾਲ ਪਹੁੰਚੀਆਂ ਦੋਵਾਂ ਵਿਦਿਆਰਥੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਸ਼ਾਮ ਕਰੀਬ 4 ਵਜੇ ਤੱਕ ਨਾ ਤਾਂ ਫਰੀਜ਼ਰ ਦੀ ਸਹੂਲਤ ਮਿਲੀ ਅਤੇ ਨਾ ਹੀ ਢੁੱਕਵੀਆਂ ਵਿਵਸਥਾਵਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਸ "ਸਿਹਤ ਕ੍ਰਾਂਤੀ" ਦਾ ਦਾਅਵਾ ਕਰਦੀ ਹੈ, ਉਸ ਦੀ ਹਕੀਕਤ ਇਸ ਘਟਨਾ ਨੇ ਸਾਹਮਣੇ ਲਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਮ੍ਰਿਤਕ ਦੇਹਾਂ ਨੂੰ ਰੱਖਣ ਲਈ ਫਰੀਜ਼ਰ ਵੀ ਕਿਸੇ ਹੋਰ ਸੰਸਥਾ ਤੋਂ ਮੰਗਵਾਉਣਾ ਪਿਆ, ਜੋ ਸਿਹਤ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਡੱਬੀ: ਮੌਕੇ ਉੱਤੇ ਮੌਜੂਦ ਥਾਣਾ ਮੁਖੀ ਪਾਤੜਾ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਦੀ ਬਰੀਕੀ ਨਾਲ ਜਾਂਚ ਕਰਨ ਉਪਰੰਤ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਉੱਤੇ ਸਕੂਲ ਪ੍ਰਬੰਧਕਾਂ ਤੇ ਬੱਸ ਡਰਾਈਵਰ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। 

ਫੋਟੋਆਂ : ਪਾਤੜਾਂ ਜਾਖਲ ਸੜਕ ਉੱਤੇ ਆਵਾਜਾਈ ਠੱਪ ਕਰਕੇ ਬੈਠੇ ਲੋਕ ਅਤੇ ਮ੍ਰਿਤਕ ਨੌਜਵਾਨਾਂ ਦੀਆਂ ਫਾਈਲ ਤਸਵੀਰਾਂ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ