ਪਟਿਆਲਾ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸ਼ੇਰਾ ਵਾਲਾ ਗੇਟ ਅਤੇ ਸਨੌਰੀ ਅੱਡਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਜ਼ਿਲ੍ਹਾ ਪ੍ਰੈਜ਼ੀਡੈਂਟ ਵੀਮੈਨ ਵਿੰਗ ਆਰਤੀ ਗੁਪਤਾ, ਵਾਰਡ ਨੰਬਰ 33 ਦੇ ਐੱਮ.ਸੀ. ਗੀਤਾ ਰਾਣੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਦਵਿੰਦਰ ਪਾਲ ਸਿੰਘ ਮਿੱਕੀ, ਐਕਸ ਐਮ.ਸੀ. ਲੱਕੀ ਗੁਪਤਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।