Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਫ਼ਾਈ ਸੇਵਕਾਂ ਦੇ ਹੱਕਾਂ ਦੀ ਲੜਾਈ ਨੂੰ ਮਿਲਿਆ ਜਨ ਸਮਰਥਨ

July 30, 2026 09:40 PM
Rozana Sehaj times

 

ਅਜਨਾਲਾ : ਬਰਨਾਲਾ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਸਫ਼ਾਈ ਸੇਵਕਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੱਜ ਅਜਨਾਲਾ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਬਾਜ਼ਾਰਾਂ ਵਿੱਚ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਜਥੇਬੰਦੀਆਂ ਨੇ ਇਸ ਬੰਦ ਨੂੰ ਆਪਣਾ ਭਰਪੂਰ ਸਮਰਥਨ ਦਿੱਤਾ। ਭਗਵਾਨ ਵਾਲਮੀਕਿ ਤੀਰਥ ਗਿਆਨ ਆਸ਼ਰਮ ਅੰਮ੍ਰਿਤਸਰ ਵੱਲੋਂ ਵੀ ਇਸ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਗਿਆ ਕਿ ਸਫ਼ਾਈ ਸੇਵਕਾਂ ਨਾਲ ਹੋ ਰਹੇ ਅਨਿਆਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ, ਯੂਥ ਚੇਅਰਮੈਨ, ਭਗਵਾਨ ਵਾਲਮੀਕਿ ਤੀਰਥ ਗਿਆਨ ਆਸ਼ਰਮ ਅੰਮ੍ਰਿਤਸਰ ਅਤੇ ਰਾਜਾ ਗਿੱਲ, ਪੰਜਾਬ ਪ੍ਰਧਾਨ, ਵਾਲਮੀਕਿ ਸਮਾਜ ਨੇ ਕਿਹਾ ਕਿ ਸਮਾਜ ਆਪਣੇ ਹੱਕਾਂ ਦੀ ਲੜਾਈ ਪੂਰੀ ਏਕਤਾ ਨਾਲ ਲੜ ਰਿਹਾ ਹੈ ਅਤੇ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਵਿਆਪਕ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੇ ਬੰਦ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸਮਾਜ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਸਫ਼ਾਈ ਸੇਵਕਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਇਨਸਾਫ਼ ਦੀ ਮੰਗ ਦੁਹਰਾਈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼