Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡੀ.ਐੱਲ.ਐੱਸ.ਏ. ਕਾਨੂੰਨ ਖ਼ਿਲਾਫ਼ ਸਮਾਣਾ ਦੇ ਵਕੀਲਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ

July 30, 2026 09:49 PM
Rozana Sehaj times

 

ਸਮਾਣਾ  :  ਸਮਾਣਾ ਵਿਖੇ ਵਕੀਲਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢਿਆ ਸੰਘਰਸ਼ ਦਿਨ-ਬ-ਦਿਨ ਤਿੱਖਾ ਹੁੰਦਾ ਜਾ ਰਿਹਾ ਹੈ। ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਦੀ ਸੁਚੱਜੀ ਅਗਵਾਈ ਹੇਠ ਵਕੀਲਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ, ਜਿਸ ਵਿੱਚ ਵਕੀਲ ਭਾਈਚਾਰਾ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਿਹਾ ਹੈ। ਅੱਜ ਦੀ ਭੁੱਖ ਹੜਤਾਲ ਵਿੱਚ ਐਡਵੋਕੇਟ ਕੁਲਜੀਤ ਸਿੰਘ ਵਿਰਕ, ਕਰਨ ਸਿੰਗਲਾ, ਰਮਨਦੀਪ ਕੌਰ ਸੰਧੂ, ਰੋਜੀ ਅਰੋੜਾ, ਬਲਰਾਜ ਸਿੰਘ ਨਰਾਇਣ, ਸਿਧਾਰਥ ਗੋਇਲ ਅਤੇ ਰਣਜੋਧ ਸਿੰਘ ਸੰਧੂ ਲਗਾਤਾਰ ਬੈਠੇ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਸਰਕਾਰ ਦੀਆਂ ਵਕੀਲ ਵਿਰੋਧੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਡੀ.ਐੱਲ.ਐੱਸ.ਏ. (DLSA) ਕਾਨੂੰਨ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਭੁੱਖ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਇੰਜ ਹੀ ਚੱਲਦਾ ਰਹੇਗਾ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਵਕੀਲ ਭਾਈਚਾਰੇ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਐਡਵੋਕੇਟਸ ਦਵਿੰਦਰ ਸਿੰਘ ਢਿੱਲੋ, ਰੋਮੀ ਵਡੇਰਾ, ਜੱਜ ਸਿੰਘ, ਬਿਕਰਮ ਭਨਾਗਰ,ਅਸ਼ੀਨ ਖਾਨ,ਐਚ ਪੀ ਸਿੰਘ, ਕਰਮਜੀਤ ਸਿੰਘ ਰੰਧਾਵਾ,ਕੁਲਵਿੰਦਰ ਸਿੰਘ ਗਲੋਲੀ, ਕੁਲਵੰਤ ਸਿੰਘ ਢਿੱਲੋਂ, ਅਰਨਦੀਪ ਸਿੰਘ ਸੰਧੂ,ਰਿੰਕੂ ਰਤਰਾਣਾ ਤੇ  ਹੋਰ ਵੀ ਕਈ ਵਕੀਲ ਸਾਥੀ ਅਤੇ ਬਾਰ ਐਸੋਸੀਏਸ਼ਨ ਦੇ ਮੈਂਬਰ ਮੌਜੂਦ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ