Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ 'ਤੇ ਹੋਏ ਪਰਚਿਆਂ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਨਿਖੇਧੀ

July 30, 2026 09:56 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਬੀਤੇ ਕੱਲ੍ਹ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚੰਡੀਗੜ੍ਹ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਮਾਰਚ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਅੱਜ ਅਕਾਲੀ ਦਲ ਵਾਰਸ ਪੰਜਾਬ ਦੇ ਕਈ ਆਗੂਆਂ ਉੱਤੇ ਪਰਚੇ ਦਰਜ ਕਰ ਦਿੱਤੇ ਹਨ ਜਿਸ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਸਿੱਖ ਕੌਮ ਨਾਲ ਗੁਲਾਮਾਂ ਵਾਲਾ ਵਿਵਹਾਰ ਕਰ ਰਹੀ ਹੈ ਜਿਸ ਦੀ ਪ੍ਰਤੱਖ ਮਿਸਾਲ ਹੈ ਕਿ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਉਹਨਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨ ਵਾਲੇ ਸਿੱਖਾਂ ਉੱਤੇ ਪਰਚੇ ਕੀਤੇ ਜਾ ਰਹੇ ਹਨ। ਫੈਡਰੇਸ਼ਨ ਆਗੂ ਨੇ ਕਿਹਾ ਕਿ ਪੁਲਿਸ ਨੇ ਸਿੱਖਾਂ ਉੱਤੇ ਲਾਠੀਚਾਰਜ ਕਰਕੇ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਨੌਜਵਾਨਾਂ, ਬਜ਼ੁਰਗਾਂ ਅਤੇ ਬੀਬੀਆਂ ਨੂੰ ਜ਼ਖ਼ਮੀ ਕੀਤਾ ਹੈ ਤੇ ਕੇਸਾਂ-ਕਕਾਰਾਂ ਅਤੇ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਹੈ ਜੋ ਬਰਦਾਸ਼ਤ ਯੋਗ ਨਹੀਂ ਹੈ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਰਕਾਰ ਨੇ ਪੁਰਾਣੇ ਬੰਦੀ ਸਿੰਘ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ ਆਦਿ ਨੂੰ ਤਾਂ ਰਿਹਾਅ ਨਹੀਂ ਕੀਤਾ ਤੇ ਉਲਟਾ ਸੰਨ 2023 ਤੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬੰਦੀ ਬਣਾਇਆ ਹੋਇਆ ਹੈ। ਉਹਨਾਂ ਕਿਹਾ ਕਿ ਅਮਿਤ ਸ਼ਾਹ ਅਤੇ ਭਗਵੰਤ ਮਾਨ ਨੂੰ ਸਨਮਾਨਿਤ ਕਰਨ ਵਾਲੇ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਪੰਥ ਦੇ ਗੱਦਾਰਾਂ ਵਿੱਚ ਆਪਣਾ ਨਾਂ ਲਿਖਵਾ ਲਿਆ ਹੈ ਤੇ ਭਾਜਪਾ ਲਈ ਵੋਟਾਂ ਮੰਗ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਅਤੇ ਪੰਥ ਦੇ ਮਸਲੇ ਹੱਲ ਕਰਵਾਉਣ ਦਾ ਢਕਵੰਜ ਰਚਿਆ ਸੀ। ਉਹਨਾਂ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ, ਲੱਖਾ ਸਿਧਾਣਾ, ਇਮਾਨ ਸਿੰਘ ਖਾਰਾ, ਭਾਨਾ ਸਿੱਧੂ ਅਤੇ ਹੋਰ ਨੌਜਵਾਨਾਂ ਉੱਤੇ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ, ਨਹੀਂ ਤਾਂ ਖਾਲਸਾ ਪੰਥ ਮਜਬੂਰਨ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼