Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੈਰਿਟ ਸੂਚੀ ਵਿੱਚ ਆਏ ਅਤੇ ਹੋਣਹਾਰ ਵਿਦਿਆਰਥੀ ਸਨਮਾਨਤ

July 31, 2026 01:19 PM
Rozana Sehaj times
ਕੋਟਕਪੂਰਾ  :  ਅੱਜ ਸਥਾਨਕ ਪੀ.ਐਮਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਮੈਰਿਟ ਸੂਚੀ ਵਿੱਚ ਆਉਣ ਵਾਲੇ 7 ਵਿਦਿਆਰਥੀਆਂ ਅਤੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਮੈਡਮ ਅੰਜਨਾ ਕੌਸ਼ਲ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਅਤੇ ਸੈਕੰਡਰੀ) ਫਰੀਦਕੋਟ ਅਤੇ ਵਿਸ਼ੇਸ਼ ਮਹਿਮਾਨ ਵਜੋਂ ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੋ. ਹਰਬੰਸ ਸਿੰਘ ਪਦਮ ਨੇ ਸ਼ਹੀਦ ਊਧਮ ਸਿੰਘ ਜੀ ਦੇ ਧਰਮ ਨਿਰਪੱਖਤਾ ਵਾਲੇ ਸਿਧਾਂਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਸਬੰਧੀ ਅਤੇ ਹੋਰ ਵੱਖ ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਪੇਸ਼ ਕੀਤੇ।ਸਮਾਗਮ ਦੇ ਮੁੱਖ ਮਹਿਮਾਨ ਮੈਡਮ ਅੰਜਨਾ ਕੌਸ਼ਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰਨ ਦਾ ਰਾਹ ਅਪਣਾਉਣ ਦਾ ਸੱਦਾ ਦਿੱਤਾ।ਉਹਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਉਹਨਾਂ ਕਿਹਾ ਕਿ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਰਗੀਆਂ ਸਮਾਜਸੇਵੀ ਸੰਸਥਾਵਾਂ ਇਸ ਮਕਸਦ ਲਈ ਆਪਣਾ ਮਹੱਤਵਪੂਰਨ ਯੋਗਦਾਨ ਵੀ ਪਾ ਰਹੀਆਂ ਹਨ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਤੋਂ ਦੂਰ ਰਹਿਣ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਸਕੂਲ ਦੇ ਮੁੱਖ ਅਧਿਆਪਕ ਮੁਨੀਸ਼ ਕੁਮਾਰ ਛਾਬੜਾ ਨੇ ਸੋਸਾਇਟੀ ਅਤੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੁੱਖ ਆਹੁਦੇਦਾਰ ਮੁਖ਼ਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੁਪਰਡੈਂਟ ਸੁਰਿੰਦਰ ਸਿੰਘ ਸਦਿਓੜਾ, ਮਦਨ ਲਾਲ ਸ਼ਰਮਾ, ਡਾ. ਦੇਵ ਰਾਜ, ਡਾ. ਅਰਸ਼ਪ੍ਰੀਤ ਸਿੰਘ ਸਿੱਧੂ, ਲੈਕ. ਵਿਨੋਦ ਧਵਨ, ਜਸਕਰਨ ਸਿੰਘ ਭੱਟੀ, ਕੁਲਬੀਰ ਸਿੰਘ ਮੱਕੜ, ਪਰਮਜੀਤ ਸਿੰਘ ਪੰਮਾ ਮੱਕੜ, ਟਿੰਕੂ ਕੁਮਾਰ ਪੱਤਰਕਾਰ, ਦਿਲਪ੍ਰੀਤ ਸਿੰਘ ਬੱਬੂ, ਨਾਹਰ ਸਿੰਘ ਗਿੱਲ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸੁਸਾਇਟੀ ਵਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ ਨਾਲ ਸਨਮਾਨਿਤ ਕੀਤਾ ਗਿਆ।
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ