Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ‘ਸੜਕ ਸੁਰੱਖਿਆ ਮਿਸ਼ਨ’ ਸੰਬੰਧਿਤ ਸਮਾਗਮ ਆਯੋਜਿਤ

July 31, 2026 01:26 PM
Rozana Sehaj times

 

ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਦੀ ਯੋਗ ਅਗਵਾਈ ਹੇਠ ਪਟਿਆਲਾ ਫਾਊਂਡੇਸ਼ਨ ਦੇ ਬਾਨੀ ਰਵੀ ਆਹਲੂਵਾਲੀਆ ਦੇ ਸਹਿਯੋਗ ਨਾਲ ‘ਸੜਕ ਸੁਰੱਖਿਆ ਮਿਸ਼ਨ’ ਤਹਿਤ ਰਿਫਲੈਕਟਿਵ ਸੇਫਟੀ ਜੈਕਟ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਯੂਨੀਵਰਸਿਟੀ ਦੇ ਉਨ੍ਹਾਂ ਕਰਮਚਾਰੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਸੀ, ਜਿਨ੍ਹਾਂ ਦੀਆਂ ਡਿਊਟੀਆਂ ਸੜਕਾਂ, ਪਾਰਕਿੰਗ ਖੇਤਰਾਂ, ਮੁੱਖ ਗੇਟਾਂ ਅਤੇ ਜਨਤਕ ਥਾਵਾਂ ਦੇ ਆਲੇ-ਦੁਆਲੇ ਆਵਾਜਾਈ ਰਹਿੰਦੀ ਹੈ। ਇਸ ਮੌਕੇ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ, ਹਾਊਸਕੀਪਿੰਗ ਸਟਾਫ, ਰੱਖ-ਰਖਾਵ ਕਰਮਚਾਰੀਆਂ, ਸਹਾਇਕ ਸਟਾਫ ਅਤੇ ਹੋਰ ਫਰੰਟਲਾਈਨ ਕਰਮਚਾਰੀਆਂ ਨੂੰ ਰਿਫਲੈਕਟਿਵ ਸੇਫਟੀ ਜੈਕਟ ਵੰਡੇ ਗਏ। ਸਮਾਗਮ ਦੌਰਾਨ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਇੱਕ ਜਾਗਰੂਕਤਾ ਸੈਸ਼ਨ ਵੀ ਕਰਵਾਇਆ ਗਿਆ। ਜਿੱਥੇ ਬੁਲਾਰਿਆਂ ਨੇ ਦੱਸਿਆ ਕਿ ਰਿਫਲੈਕਟਿਵ ਸੇਫਟੀ ਜੈਕਟ ਘੱਟ ਰੌਸ਼ਨੀ ਜਾਂ ਰਾਤ ਦੇ ਸਮੇਂ ਕਰਮਚਾਰੀਆਂ ਦੀ ਦਿੱਖ ਨੂੰ ਵਧਾਉਂਦੇ ਹਨ, ਜਿਸ ਨਾਲ ਸੜਕ ਹਾਦਸਿਆਂ ਦੀ ਸੰਭਾਵਨਾ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਮੌਕੇ ਪਟਿਆਲਾ ਫਾਊਂਡੇਸ਼ਨ ਵੱਲੋਂ ਸਮਾਜਿਕ ਭਲਾਈ ਅਤੇ ਸੜਕ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਾਂਝੀਆਂ ਪਹਿਲਕਦਮੀਆਂ ਨਾ ਸਿਰਫ਼ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਸਮਾਜ ਵਿੱਚ ਸੁਰੱਖਿਅਤ ਅਤੇ ਜ਼ਿੰਮੇਵਾਰ ਨਾਗਰਿਕਤਾ ਦਾ ਸੰਦੇਸ਼ ਵੀ ਪਹੁੰਚਾਉਂਦੀਆਂ ਹਨ। ਇਸ ਸਮਾਗਮ ਮੌਕੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਤੋਂ ਇਲਾਵਾ ਪ੍ਰੋ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ, ਡਾਇਰੈਕਟਰ, CIQA, ਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ। ਰੈਕਟਰ, CIQA, ਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ