Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਗਸਤ ਨੂੰ ਕਰਨਗੇ 'ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ- ਸੰਕਲਪ ਮੁਹਿੰਮ ਦੀ ਸ਼ੁਰੂਆਤ

July 31, 2026 01:47 PM
Rozana Sehaj times
ਹਰਿਆਣਾ :  ਨੌਜਵਾਨਾਂ ਨੂੰ ਨਸ਼ੇ ਦੀ ਪ੍ਰਵਿਰਤੀ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਦੀ ਮੁੱਖ ਧਾਰਾ ਨਾਲ ਜੋੜਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 2 ਅਗਸਤ, 2026 ਨੂੰ 'ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ – ਸੰਕਲਪ ਮੁਹਿੰਮ ਦੀ ਰਾਸ਼ਟਰੀ ਪੱਧਰ 'ਤੇ ਆਗਾਜ਼ ਕਰਨਗੇ। ਇਸ ਮੌਕੇ ਹਰਿਆਣਾ ਦੇ ਲੱਖਾਂ ਨੌਜਵਾਨ ਇਸ ਮੁਹਿੰਮ ਨਾਲ ਵਰਚੁਅਲ ਤੌਰ 'ਤੇ ਜੁੜ ਕੇ ਨਸ਼ਾਮੁਕਤ ਸਮਾਜ ਦੀ ਸਿਰਜਣਾ ਦਾ ਪ੍ਰਣ ਲੈਣਗੇ ਅਤੇ ਇਸ ਨੂੰ ਸੂਬਾ ਵਿਆਪੀ ਜਨ-ਅੰਦੋਲਨ ਦਾ ਰੂਪ ਦੇਣਗੇ। ਹਰਿਆਣਾ ਵਿੱਚ ਇਸ ਮੁਹਿੰਮ ਦਾ ਰਾਜ ਪੱਧਰੀ ਮੁੱਖ ਪ੍ਰੋਗਰਾਮ ਪਵਿੱਤਰ ਧਰਤੀ ਕੁਰੂਕਸ਼ੇਤਰ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਮੁੱਖ ਮਹਿਮਾਨ ਵਜੋਂ ਮੌਜੂਦ ਰਹਿਣਗੇ। ਇਸ ਮੌਕੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ, ਵਿਦਿਆਰਥੀ, ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀ, ਸਵੈ-ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਸ਼ਿਰਕਤ ਕਰਨਗੀਆਂ। ਵਰਨਣਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਸ਼ ਭਰ ਦੇ ਲਗਭਗ 10,000 ਸਥਾਨਾਂ 'ਤੇ ਆਯੋਜਿਤ ਪ੍ਰੋਗਰਾਮਾਂ ਨਾਲ ਵਰਚੁਅਲ ਰਾਹੀਂ ਜੁੜਦਿਆਂ ਇੱਕ ਕਰੋੜ ਤੋਂ ਵੱਧ ਨੌਜਵਾਨਾਂ ਨੂੰ ਸੰਬੋਧਿਤ ਕਰਨਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹੋਵੇਗੀ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ

ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ਼ ਮਾਰਗਦਰਸ਼ਨ ਅਤੇ ਸਹਿਯੋਗ ਪ੍ਰਾਪਤ ਰਹੇਗਾ। ਮੁਹਿੰਮ ਦੀ ਪੂਰੀ ਮਿਆਦ ਦੌਰਾਨ ਸੂਬੇ ਦੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਰਾਜ ਸਰਕਾਰ ਵੱਡੇ ਪੱਧਰ 'ਤੇ ਯਤਨ ਕਰੇਗੀ। ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬੇ ਦੇ ਨੌਜਵਾਨ ਉਤਸ਼ਾਹ ਅਤੇ ਦ੍ਰਿੜ ਸੰਕਲਪ ਨਾਲ ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਲੜਾਈ ਵਿੱਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣਗੇ। ਨਾਲ ਹੀ, ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਦਾ ਵੀ ਅਹਿਮ ਸਹਿਯੋਗ ਰਹੇਗਾ। ਉੱਥੇ ਹੀ, ਰਾਜ ਮੰਤਰੀ ਸ੍ਰੀ ਗੌਰਵ ਗੌਤਮ ਦੀ ਅਗਵਾਈ ਹੇਠ ਯੁਵਾ ਸ਼ਕਤੀਕਰਨ ਅਤੇ ਖੇਡ ਵਿਭਾਗ ਇਸ ਮੁਹਿੰਮ ਦੀ ਨੋਡਲ ਏਜੰਸੀ ਵਜੋਂ ਕੰਮ ਕਰੇਗਾ। ਵਿਭਾਗ ਮੁਹਿੰਮ ਦੀ ਪੂਰੀ ਸਮੇਂ ਦੌਰਾਨ ਰਾਜ ਪੱਧਰ 'ਤੇ ਸਾਰੇ ਲੋੜੀਂਦੇ ਪ੍ਰਬੰਧਾਂ, ਵੱਖ-ਵੱਖ ਵਿਭਾਗਾਂ ਵਿੱਚ ਤਾਲਮੇਲ ਅਤੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਏਗਾ, ਤਾਂ ਜੋ ਮੁਹਿੰਮ ਆਪਣੇ ਨਿਰਧਾਰਤ ਟੀਚਿਆਂ ਨੂੰ ਸਫ਼ਲਤਾਪੂਰਵਕ ਪ੍ਰਾਪਤ ਕਰ ਸਕੇ।

ਹਰਿਆਣਾ ਵਿੱਚ ਹਰ ਐਤਵਾਰ ਨਸ਼ਾਮੁਕਤੀ ਦਾ ਸੁਨੇਹਾ ਦੇਣਗੇ ਨੌਜਵਾਨ

ਹਰਿਆਣਾ ਵਿੱਚ ਇਹ ਮੁਹਿੰਮ ਆਗਾਮੀ 100 ਹਫ਼ਤਿਆਂ ਤੱਕ ਹਰ ਐਤਵਾਰ ਨਿਰੰਤਰ ਰੂਪ ਵਿੱਚ ਚਲਾਈ ਜਾਵੇਗੀ। ਮੁਹਿੰਮ ਤਹਿਤ ਨੌਜਵਾਨਾਂ ਦੀ ਅਗਵਾਈ ਹੇਠ ਵੱਖ-ਵੱਖ ਜਨ-ਜਾਗਰੁਕਤਾ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਨੌਜਵਾਨਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਹੱਲਾਸ਼ੇਰੀ ਦੇਣਾ, ਭਾਈਚਾਰਕ ਸ਼ਮੂਲੀਅਤ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਊਰਜਾ ਨੂੰ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਹਾਂਪੱਖੀ ਤੌਰ 'ਤੇ ਪ੍ਰੇਰਿਤ ਕਰਨਾ ਹੈ। ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਵੱਧ ਤੋਂ ਵੱਧ ਨੌਜਵਾਨਾਂ ਤੱਕ ਪ੍ਰਸਾਰਣ ਅਤੇ ਸਮੂਹਿਕ ਸਰਵਣ ਯਕੀਨੀ ਬਣਾਉਣ ਲਈ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਹਨ। ਯੂਨੀਵਰਸਿਟੀਆਂ ਨਾਲ ਸਬੰਧਤ ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨਾਲ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਦੇ ਸਕੂਲਾਂ, ਕਾਲਜਾਂ, ਯੁਵਾ ਕਲੱਬਾਂ, ਸਵੈ-ਸੇਵੀ ਸੰਸਥਾਵਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਮੁਹਿੰਮ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਹਰਿਆਣਾ ਵਿੱਚ ਨਸ਼ਿਆਂ ਵਿਰੁੱਧ ਵਿਆਪਕ ਜਨ-ਜਾਗਰਣ ਦਾ ਮਾਹੌਲ ਤਿਆਰ ਕੀਤਾ ਜਾ ਸਕੇ। ਨਸ਼ਾਮੁਕਤ ਨੌਜਵਾਨ ਹੀ ਵਿਕਸਿਤ ਹਰਿਆਣਾ ਅਤੇ ਵਿਕਸਿਤ ਭਾਰਤ ਦੀ ਸਭ ਤੋਂ ਵੱਡੀ ਤਾਕਤ ਹਨ। ਸਿਹਤਮੰਦ, ਜਾਗਰੂਕ ਅਤੇ ਪ੍ਰਣਬੱਧ ਨੌਜਵਾਨ ਹੀ ਤਾਕਤਵਰ ਸਮਾਜ ਅਤੇ ਆਤਮ-ਨਿਰਭਰ ਰਾਸ਼ਟਰ ਦੀ ਨੀਂਹ ਹਨ। ਇਸ ਲਈ ਹਰ ਨੌਜਵਾਨ ਦਾ ਇਹ ਸੰਕਲਪ ਹੋਣਾ ਚਾਹੀਦਾ ਹੈ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹੇਗਾ, ਦੂਜਿਆਂ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰੇਗਾ ਅਤੇ ਨਸਾਮੁਕਤ ਹਰਿਆਣਾ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਏਗਾ।
 
 
 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ