Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਸੁਪਰੀਮ ਕੋਰਟ ਦਾ ਸਮਾਧਾਨ ਸਮਾਰੋਹ 21 ਤੋਂ 23 ਅਗਸਤ ਤੱਕ

July 31, 2026 01:53 PM
Rozana Sehaj times

ਹਰਿਆਣਾ :  ਹਰਿਆਣਾ ਸਰਕਾਰ ਨੇ ਸੁਪਰੀਮ ਕੋਰਅ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ 'ਸਮਾਧਾਨ ਸਮਾਰੋਹ-2026' ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਗਾਮੀ 21 ਤੋਂ 23 ਅਗਸਤ ਤੱਕ ਆਯੋਜਿਤ ਹੋਣ ਵਾਲੀ ਰਾਸ਼ਟਰਵਿਆਪੀ ਵਿਸ਼ੇਸ਼ ਲੋਕ ਅਦਾਲਤ ਲਈ ਸਮਝੌਤੇ ਜਾਂ ਮੇਡੀਏਸ਼ਨ ਰਾਹੀਂ ਨਿਪਟਾਏ ਜਾ ਸਕਣ ਵਾਲੇ ਮਾਮਲਿਆਂ ਦੀ ਛੇਤੀ ਪਛਾਣ ਯਕੀਨੀ ਬਣਾਉਣ। ਮੁੱਖ ਸਕੱਤਰ ਵੱਲੋਂ ਸਾਰੇ ਪ੍ਰਸ਼ਾਸਕੀ ਸਕੱਤਰਾਂ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਮਹੱਤਵਪੂਰਨ ਰਾਸ਼ਟਰੀ ਪਹਿਲਕਦਮੀ ਦੀ ਸਫਲਤਾ ਲਈ ਸਾਰੇ ਵਿਭਾਗ ਸਰਗਰਮ, ਤਾਲਮੇਲ ਵਾਲੀ ਅਤੇ ਹਾਂਪੱਖੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਮੈਡੀਏਸ਼ਨ ਨੂੰ ਹੱਲਾਸ਼ੇਰੀ ਦੇਣਾ, ਬੇਲੋੜੇ ਨਿਆਂਇਕ ਮੁਕੱਦਮਿਆਂ ਵਿੱਚ ਕਮੀ ਲਿਆਉਣਾ ਅਤੇ ਸਾਲਾਂ ਤੋਂ ਪੈਂਡਿੰਗ ਮਾਮਲਿਆਂ ਦਾ ਛੇਤੀ, ਸੁਹਿਰਦ ਅਤੇ ਸਹਿਮਤੀ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਉਣਾ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗ ਇੱਕ ਹਫ਼ਤੇ ਦੇ ਅੰਦਰ ਅਜਿਹੇ ਮਾਮਲਿਆਂ ਦੀ ਪਛਾਣ ਕਰ ਲੈਣ, ਜਿਨ੍ਹਾਂ ਦਾ ਹੱਲ ਆਪਸੀ ਸਹਿਮਤੀ ਨਾਲ ਵਿਸ਼ੇਸ਼ ਲੋਕ ਅਦਾਲਤ ਰਾਹੀਂ ਕੀਤਾ ਜਾ ਸਕਦਾ ਹੈ। ਵਿਭਾਗ ਮੈਡੀਏਸ਼ਨ ਲਈ ਢੁਕਵੇਂ ਮਾਮਲਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪ੍ਰਭਾਵੀ ਨਿਪਟਾਰੇ ਲਈ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨਾਲ ਤਾਲਮੇਲ ਕਾਇਮ ਕਰਨ। ਇਸ ਸਬੰਧ ਵਿੱਚ 3 ਅਗਸਤ ਨੂੰ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਸਾਰੇ ਪ੍ਰਸ਼ਾਸਕੀ ਸਕੱਤਰਾਂ ਦੀ ਨਿੱਜੀ ਹਾਜ਼ਰੀ ਲਾਜ਼ਮੀ ਰਹੇਗੀ, ਜਿਸ ਵਿੱਚ ਵਿਭਾਗਵਾਰ ਤਰੱਕੀ ਦੀ ਸਮੀਖਿਆ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਇਹ ਪਹਿਲਕਦਮੀ ਸੁਪਰੀਮ ਕੋਰਟ ਵੱਲੋਂ ਦੇਸ਼ ਭਰ ਵਿੱਚ ਵਿਸ਼ੇਸ਼ ਲੋਕ ਅਦਾਲਤਾਂ ਰਾਹੀਂ ਸਹਿਮਤੀ ਅਧਾਰਿਤ ਵਿਵਾਦ ਨਿਪਟਾਰੇ ਨੂੰ ਪ੍ਰੋਤਸਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਵਿਆਪਕ ਰਾਸ਼ਟਰੀ ਮੁਹਿੰਮ ਦਾ ਹਿੱਸਾ ਹੈ। ਸ੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਅਤੇ ਸਮੇਂ ਸਿਰ ਤਾਲਮੇਲ ਨਾਲ ਨਾ ਸਿਰਫ਼ ਅਦਾਲਤਾਂ ਵਿੱਚ ਪੈਡਿੰਗ ਮਾਮਲਿਆਂ ਦਾ ਬੋਝ ਘੱਟ ਹੋਵੇਗਾ, ਸਗੋਂ ਪ੍ਰਸ਼ਾਸਕੀ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ ਅਤੇ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਨਾਗਰਿਕਾਂ ਨੂੰ ਤੁਰੰਤ ਰਾਹਤ ਮਿਲ ਸਕੇਗੀ।

 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ