Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬੀ ਯੂਨੀਵਰਸਿਟੀ ਅਤੇ 'ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ' ਦਰਮਿਆਨ ਹੋਇਆ ਅਹਿਮ ਇਕਰਾਰਨਾਮਾ

July 31, 2026 02:30 PM
Rozana Sehaj times
 
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੀ ਅਕਾਦਮਿਕ ਬਿਹਤਰੀ ਅਤੇ ਸਮਾਜਿਕ ਸਰੋਕਾਰਾਂ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ  ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੀ ਪ੍ਰਮੁੱਖ ਸੰਸਥਾ 'ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ' ਨਾਲ਼ ਇੱਕ ਅਹਿਮ ਇਕਰਾਰਨਾਮਾ ਕੀਤਾ ਗਿਆ ਹੈ। ਇਹ ਇਕਰਾਰਨਾਮਾ ਐੱਨ.ਆਈ.ਐੱਸ.ਡੀ. ਕੈਂਪਸ ਵਿਖੇ ਸਹੀਬੱਧ ਕੀਤਾ ਗਿਆ। ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ਼ ਸਹਿਯੋਗ ਦੇ ਘੇਰੇ ਨੂੰ ਲਗਾਤਾਰ ਵਿਸ਼ਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਅਜਿਹੀਆਂ ਨਵੀਆਂ ਪਹਿਲਕਦਮੀਆਂ, ਅੰਤਰ-ਅਨੁਸ਼ਾਸਨੀ ਖੋਜ, ਹੁਨਰ ਵਿਕਾਸ ਅਤੇ ਸਮਾਜ-ਮੁਖੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਹੈ, ਜੋ ਰਾਸ਼ਟਰੀ ਨਿਰਮਾਣ ਅਤੇ ਸਮਾਜਿਕ ਤਬਦੀਲੀ ਵਿੱਚ ਸਾਰਥਕ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ 'ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ' ਨਾਲ਼ ਇਹ ਭਾਈਵਾਲੀ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਨਵੇਂ ਦਿਸਹੱਦੇ ਖੋਲ੍ਹੇਗੀ। ਉਨ੍ਹਾਂ ਦੱਸਿਆ ਕਿ ਇਸ ਇਕਰਾਰਨਾਮੇ ਤਹਿਤ ਸਮਾਜਿਕ ਨਿਆਂ, ਸਮਾਜਿਕ ਸੁਰੱਖਿਆ, ਬਜ਼ੁਰਗਾਂ ਦੀ ਭਲਾਈ, ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਅਤੇ ਨਸ਼ੇ ਦੀ ਰੋਕਥਾਮ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਸਾਂਝੇ ਯਤਨ ਕੀਤੇ ਜਾਣਗੇ। ਪੰਜਾਬੀ ਯੂਨੀਵਰਸਿਟੀ ਵੱਲੋਂ ਇਸ ਇਕਰਾਰਨਾਮੇ 'ਤੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਦੇ ਡੀਨ ਪ੍ਰੋ. ਦਮਨਜੀਤ ਸੰਧੂ ਨੇ ਦਸਤਖ਼ਤ ਕੀਤੇ ਜਦੋਂ ਕਿ 'ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ' ਵੱਲੋਂ ਡਿਪਟੀ ਡਾਇਰੈਕਟਰ (ਟਰੇਨਿੰਗ) ਡਾ. ਐੱਚ.ਸੀ. ਸ਼੍ਰੀਧਰ ਚੰਨਾਕੇਸ਼ਵ ਰੰਗਾ ਰੈੱਡੀ ਨੇ ਸਹੀ ਪਾਈ। ਇਸ ਮੌਕੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਨੋਡਲ ਅਫ਼ਸਰ ਡਾ. ਜਗਜੀਤ ਸਿੰਘ ਚੱਠਾ ਵੀ ਹਾਜ਼ਰ ਸਨ। ਸਮਾਗਮ ਵਿੱਚ 'ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ' ਤੋਂ ਡਿਪਟੀ ਡਾਇਰੈਕਟਰ (ਪ੍ਰਸ਼ਾਸਨ ਤੇ ਯੋਜਨਾਬੰਦੀ) ਸ਼੍ਰੀ ਵਿਵੇਕ ਕੁਮਾਰ, ਖੋਜ ਅਫ਼ਸਰ ਸ਼੍ਰੀਮਤੀ ਤਾਨੀਆ ਸੇਨਗੁਪਤਾ, ਅਤੇ 'ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ' ਦੇ ਗਵਰਨਿੰਗ ਕੌਂਸਲ ਮੈਂਬਰ ਅਤੇ ਐੱਨ. ਸੀ. ਸੀ. ਡੀ. ਆਰ. ਦੇ ਵਿਸ਼ੇਸ਼ ਮੈਂਬਰ ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਸੁਖਜੀਤ ਕੌਰ ਨੇ ਦੱਸਿਆ ਕਿ ਇਸ ਇਕਰਾਰਨਾਮੇ ਨੂੰ ਨੇਪਰੇ ਚਾੜ੍ਹਨ ਵਿੱਚ ਸ. ਸੁਖਵਿੰਦਰ ਸਿੰਘ ਬਿੰਦਰਾ ਦਾ ਅਹਿਮ ਯੋਗਦਾਨ ਰਿਹਾ ਹੈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ