Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਨਰਜੀਤ ਸਿੰਘ ਗੋਲਡੀ ਨੇ 'ਆਪ' ਸਰਕਾਰ 'ਤੇ ਚੁੱਕੇ ਸਵਾਲ

July 31, 2026 02:52 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਗੋਲਡੀ ਨੇ ਸ਼ਹੀਦ ਊਧਮ ਸਿੰਘ ਦੇ ਪਟਿਆਲਾ ਰੋਡ ਤੇ ਸਥਿਤ ਲੱਗੇ ਬੁੱਤ ਦੀ ਹਾਲਤ ਦਿਖਾਉਂਦਿਆਂ ਸਰਕਾਰ ਦੀ ਨੀਯਤ ਅਤੇ ਕਾਰਗੁਜ਼ਾਰੀ ਉੱਤੇ ਨਿਸ਼ਾਨਾ ਸਾਧਿਆ। ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਘੇਰਦਿਆਂ ਆਖਿਆ ਕਿ  "ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨਾਲ ਲੱਗਿਆ ਦੇਸ਼ ਦਾ ਰਾਸ਼ਟਰੀ ਝੰਡਾ ਫਟਿਆ ਹੋਇਆ ਹੈ। ਕੀ ਸ਼ਹੀਦੀ ਦਿਹਾੜੇ ਵਰਗੇ ਮਹੱਤਵ ਪੂਰਨ ਦਿਨ 'ਤੇ ਵੀ ਸਰਕਾਰ ਇੱਕ ਨਵਾਂ ਤਿਰੰਗਾ ਝੰਡਾ ਨਹੀਂ ਲਗਾ ਸਕਦੀ ਸੀ?" ਸ਼ਹੀਦ ਊਧਮ ਸਿੰਘ ਦੇ ਲੱਗੇ "ਬੁੱਤ ਦੇ ਆਲੇ-ਦੁਆਲੇ ਅਤੇ ਮੁੱਖ ਐਂਟਰੀ ਪੁਆਇੰਟ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਕੀ ਸ਼ਹੀਦਾਂ ਦੀਆਂ ਯਾਦਗਾਰਾਂ ਦੀ ਸਾਫ਼-ਸਫ਼ਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ?" ਉਨ੍ਹਾਂ ਆਖਿਆ ਕਿ "ਸਰਕਾਰ ਨੇ ਆਪਣੇ ਪ੍ਰਚਾਰ ਲਈ ਇਲਾਕੇ ਵਿੱਚ ਵੱਡੇ-ਵੱਡੇ ਫਲੈਕਸ ਬੋਰਡ ਅਤੇ ਹੋਰਡਿੰਗ ਤਾਂ ਲਗਾ ਦਿੱਤੇ, ਪਰੰਤੂ ਸ਼ਹੀਦ ਦੀ ਪ੍ਰਤਿਮਾ ਦੀ ਦੇਖਭਾਲ ਕਰਨੀ ਕਿਉਂ ਭੁੱਲ ਗਈ?"ਉਨ੍ਹਾਂ ਝੂਠੇ ਦਾਅਵਿਆਂ 'ਤੇ ਸਰਕਾਰ ਨੂੰ ਘੇਰਦਿਆਂ ਆਖਿਆ ਕਿ "ਸ਼ਹੀਦਾਂ ਦੇ ਵਾਰਿਸ ਹੋਣ ਦਾ ਢਿੰਡੋਰਾ ਪਿੱਟਣ ਵਾਲੀ ਸਰਕਾਰ ਦਾ ਅਸਲ ਚਿਹਰਾ ਅੱਜ ਸਭ ਦੇ ਸਾਹਮਣੇ ਆ ਗਿਆ ਹੈ। ਕੀ ਸ਼ਹੀਦਾਂ ਦੇ ਨਾਂਅ 'ਤੇ ਸੱਤਾ ਵਿੱਚ ਆ ਕੇ ਉਹਨਾਂ ਦਾ ਅਨਾਦਰ  ਕਰਨਾ ਹੀ 'ਬਦਲਾਅ' ਹੈ?  ਇਸ ਮੌਕੇ ਰਵਿੰਦਰ ਸਿੰਘ ਚੀਮਾ, ਖੁਸ਼ਪਾਲ ਸਿੰਘ ਬੀਰਕਲਾਂ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ