Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਅਮਰ ਸ਼ਹੀਦ ਸਰਦਾਰ ਊਧਮ ਸਿੰਘ ਨੂੰ ਹਰਮੀਤ ਸਿੰਘ ਕਾਲਕਾ ਵੱਲੋਂ ਸ਼ਰਧਾਂਜਲੀ

July 31, 2026 02:57 PM
SehajTimes
ਨਵੀਂ ਦਿੱਲੀ  :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸ਼ਹੀਦ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਕੋਟਾਨਿ-ਕੋਟਿ ਪ੍ਰਣਾਮ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਅਜ ਇਥੇ ਇਕ ਆਪਣੇ ਸੰਦੇਸ਼ ਵਿੱਚ ਸਰਦਾਰ ਕਾਲਕਾ ਨੇ ਕਿਹਾ ਕਿ ਸ਼ਹੀਦ ਸਰਦਾਰ ਊਧਮ ਸਿੰਘ ਜੀ ਨੇ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਏ ਬੇਕਸੂਰ ਲੋਕਾਂ ਦੇ ਲਹੂ ਦਾ ਇਨਸਾਫ਼ ਕਰਦਿਆਂ ਆਪਣਾ ਜੀਵਨ ਕੌਮ ਅਤੇ ਦੇਸ਼ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਬੇਮਿਸਾਲ ਸਾਹਸ, ਅਦੁੱਤੀ ਦੇਸ਼-ਪ੍ਰੇਮ ਅਤੇ ਨਿਆਂ ਲਈ ਦ੍ਰਿੜ ਨਿਸ਼ਚਾ ਹਰ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ ਸੰਸਾਰ ਨੂੰ ਇਹ ਸੰਦੇਸ਼ ਦਿੱਤਾ ਕਿ ਜ਼ੁਲਮ ਅਤੇ  ਬੇਨਿਸਾਫੀ ਦਾ ਡਟ ਕੇ ਮੁਕਾਬਲਾ ਕਰਨਾ ਹੀ ਸੱਚੀ ਦੇਸ਼ਭਗਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਵਿੱਚ ਦਰਜ ਰਹੇਗੀ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ, ਉਨ੍ਹਾਂ ਦੇ ਉੱਚੇ ਆਦਰਸ਼ਾਂ ਅਤੇ ਕੌਮੀ ਸਵੈਮਾਣ ਦੀ ਭਾਵਨਾ ਤੋਂ ਪ੍ਰੇਰਣਾ ਲੈ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਨੌਜਵਾਨ ਪੀੜ੍ਹੀ ਤੱਕ ਉਨ੍ਹਾਂ ਦਾ ਸੰਦੇਸ਼ ਪਹੁੰਚਾਉਣਾ ਸਾਡਾ ਸਾਂਝਾ ਫ਼ਰਜ਼ ਹੈ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ