Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੁਲਿਸ ਨੇ ਕੰਪਿਊਟਰ ਟੀਚਰਾਂ ਨੂੰ ਘਰਾਂ 'ਚ ਕੀਤਾ ਨਜ਼ਰਬੰਦ

July 31, 2026 03:58 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਸੁਵਖਤੇ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਕੰਪਿਊਟਰ ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਧਰਨਾ ਦੇਕੇ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਸੀ। ਕੰਪਿਊਟਰ ਅਧਿਆਪਕ ਐਸੋਸੀਏਸ਼ਨ ਦੇ ਆਗੂਆਂ ਲਖਵਿੰਦਰ ਸਿੰਘ, ਜਸਪਾਲ ਫ਼ਤਹਿਗੜ੍ਹ ਸਾਹਿਬ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਦਵਿੰਦਰ ਪਾਠਕ, ਰਾਕੇਸ਼ ਸੈਣੀ ਅਤੇ ਊਧਮ ਸਿੰਘ ਡੋਗਰਾ ਨੇ ਦੱਸਿਆ ਕਿ ਪੁਲਿਸ ਨੇ ਸੁਨਾਮ ਪ੍ਰਦਰਸ਼ਨ ਤੋਂ ਪਹਿਲਾਂ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜੋਨੀ ਸਿੰਗਲਾ, ਪਰਮਵੀਰ ਸਿੰਘ ਪੰਮੀ ਸਮੇਤ ਕਈ ਆਗੂਆਂ ਨੂੰ ਸਵੇਰੇ ਤੜਕੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ, ਤਾਂ ਜੋ ਉਹ ਸੁਨਾਮ ਵਿਖੇ ਹੋਣ ਵਾਲੇ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋ ਸਕਣ। ਯੂਨੀਅਨ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਇਹ ਲੋਕਤੰਤਰੀ ਢੰਗ ਨਾਲ ਆਪਣੀਆਂ ਹੱਕੀ ਮੰਗਾਂ ਉਠਾਉਣ ਦੇ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਦੀ ਵਰਤੋਂ ਕਰਨਾ ਸਰਕਾਰ ਦੀ ਦਮਨਕਾਰੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਚੁੱਪ ਬੈਠਣ ਵਾਲੇ ਨਹੀਂ ਹਨ ਅਤੇ ਜਲਦ ਹੀ ਸੰਗਰੂਰ ਵਿਖੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਮਾਇਕਲ ਓ’ਡਵਾਇਰ ਦੇ ਨਕਸ਼ੇ ਕਦਮ ਤੇ ਚੱਲ ਰਹੀ ਹੈ ਅਤੇ ਲੋਕਾਂ ਦੀ ਅਵਾਜ਼ ਨੂੰ ਪੁਲਿਸ ਬਲ ਨਾਲ ਦਬਾਉਣਾ ਚਾਹੁੰਦੀ ਹੈ।
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ