Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਭਗਵੰਤ ਸਿੰਘ ਮਾਨ

July 31, 2026 04:27 PM
SehajTimes

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਨਾਮ ਊਧਮ ਸਿੰਘ ਵਾਲਾ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ।

ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”

ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ।

ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ